Mohali News : CM ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਫੋਰਟਿਸ ਹਸਪਤਾਲ ਨੇ ਜਾਣਕਾਰੀ ਕੀਤੀ ਸਾਂਝੀ, ਪੜੋ ਪੂਰੀ ਖ਼ਬਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Mohali News : CM ਭਗਵੰਤ ਮਾਨ ਪੂਰੀ ਤਰ੍ਹਾਂ ਹਨ ਤੰਦਰੁਸਤ, ਟੈਸਟ ਟੈਸਟ ਦੀ ਰਿਪੋਰਟ ਦੀ ਕੀਤੀ ਜਾ ਰਹੀ ਉਡੀਕ  : ਡਾਕਟਰ 

CM Bhagwant Mann

Mohali News :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਫੋਰਟਿਸ ਹਸਪਤਾਲ  ਮੁਹਾਲੀ ਵਿੱਚ ਦਾਖ਼ਲ ਹਨ। ਉਨ੍ਹਾਂ ਦੀ ਸਿਹਤ ਨੂੰ ਲੈਕੇ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫੋਰਟਿਸ ਹਸਪਤਾਲ ਮੁਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ.ਆਰ.ਕੇ. ਜਸਵਾਲ ਨੇ ਦੱਸਿਆ ਹੈ ਕਿ ਅੱਜ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।

ਇਹ ਵੀ ਪੜ੍ਹੋ : Ludhiana News : ਪਾਲਿਸੀ ਰਿਕਾਰਡ ਨੂੰ ਗੁੰਮ ਕਰਨ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਨਗਰ ਨਿਗਮ ਲੁਧਿਆਣਾ ਦੇ ਦੋ ਕਲਰਕ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਪਲਮਨਰੀ ਆਰਟਰੀ ਵਿੱਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ‘ਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਫਿਲਹਾਲ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। ਦਿਲ ਦੇ ਟੈਸਟਾਂ ਅਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫੈਸਲਾ ਕਰਨਗੇ । ਮੁੱਖ ਮੰਤਰੀ ਇਲਾਜ ਲਈ ਚੰਗਾ ਹੁੰਗਾਰਾ ਦੇ ਰਹੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਜਲਦੀ ਸੁਧਾਰ ਹੋਵੇਗਾ।

(For more news apart from  Fortis Hospital shared information about CM Bhagwant Mann's health News in Punjabi, stay tuned to Rozana Spokesman)