Amritsar News : ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੁਲਿਸ ਮੁਲਾਜ਼ਮ ਤੋਂ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਦੀ ਹੋਈ ਪਛਾਣ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar News : ਮ੍ਰਿਤਕ ਡਿਪਰੈਸ਼ਨ ਵਿੱਚ ਰਹਿੰਦਾ ਸੀ ਤੇ ਕਈ ਵਾਰ ਘਰੋਂ ਕਿੰਨੇ-ਕਿੰਨੇ ਦਿਨ ਬਾਹਰ ਚਲਾ ਜਾਂਦਾ ਸੀ

ਮ੍ਰਿਤਕ ਹਰੀ ਪ੍ਰਸਾਦ

Amritsar News : ਬੀਤੇ ਦਿਨੀਂ ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਮਾਣਯੋਗ ਜੱਜ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਤੋਂ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲੀ ਮਾਰਨ ਵਾਲੇ ਵਿਅਕਤੀ ਦੀ ਪਛਾਣ ਤਾਮਿਲਨਾਡੂ ਦੇ ਰਹਿਣ ਵਾਲੇ ਹਰੀ ਪ੍ਰਸ਼ਾਦ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਹਰੀ ਪ੍ਰਸਾਦ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪਰਿਵਾਰ ਦੇ ਆਉਣ ਤੋਂ ਬਾਅਦ ਹਰੀ ਪ੍ਰਸਾਦ ਦਾ ਪੋਸਟਮਾਰਟਮ ਕੀਤਾ ਜਾਵੇਗਾ। ਫਿਲਹਾਲ ਮ੍ਰਿਤਕ ਦੀ ਲਾਸ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ। 
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਡਿਪਰੈਸ਼ਨ ਵਿੱਚ ਰਹਿੰਦਾ ਸੀ ਤੇ ਕਈ ਵਾਰ ਘਰੋਂ ਕਿੰਨੇ-ਕਿੰਨੇ ਦਿਨ ਬਾਹਰ ਚਲਾ ਜਾਂਦਾ ਸੀ, ਇਸ ਮੌਕੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਚੱਲ ਰਹੀ ਹੈ ਉਨ੍ਹਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜੀ ਬਹੁਤੀ ਮੁਸ਼ਕਿਲ ਆ ਰਹੀ ਹੈ। 

ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਪਿਛਲੇ ਦਿਨੀਂ ਹਰਿਮੰਦਰ ਸਾਹਿਬ ਦੇ ਬਾਹਰ ਜੱਜ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮ ਤੋਂ ਪਿਸਤੌਲ ਖੋਹ ਕੇ ਖ਼ੁਦ ਨੂੰ ਗੋਲ਼ੀ ਮਾਰਨ ਵਾਲੇ ਵਿਅਕਤੀ ਦੀ ਚਾਰ ਦਿਨਾਂ ਬਾਅਦ ਪਛਾਣ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦਾ ਨਾਂਅ ਹਰੀ ਪ੍ਰਸ਼ਾਦ ਹੈ ਤੇ ਤਾਮਿਲਨਾਡੂ ਦਾ ਰਹਿਣ ਵਾਲਾ ਹੈ। 
ਉੱਥੇ ਹੀ ਉਨ੍ਹਾਂ ਨੇ ਗੋਂਡਾ ਜ਼ਿਲ੍ਹੇ ਦੇ ਇੱਕ ਵਿਅਕਤੀ (ਜੋ ਕਿ ਇਸਦੇ ਪਰਿਵਾਰਿਕ ਮੈਂਬਰਾਂ ਦੀ ਜਾਣਕਾਰੀ ਰੱਖਦਾ ਹੈ,) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਹ ਅੰਮ੍ਰਿਤਸਰ ਘੁੰਮਣ ਦੇ ਲਈ ਆਇਆ ਸੀ ਤੇ ਹਰੀ ਪ੍ਰਸਾਦ ਡਿਪਰੈਸ਼ਨ ਵਿੱਚ ਰਹਿੰਦਾ ਹੈ ਇਹ ਕਈ-ਕਈ ਦਿਨ ਆਪਣੇ ਘਰੋਂ ਬਾਹਰ ਚਲਾ ਜਾਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਦੇ ਪਰਿਵਾਰਿਕ ਮੈਂਬਰ ਆ ਰਹੇ ਹਨ ਇਹ ਆਈਸਕ੍ਰੀਮ ਫੈਕਟਰੀ ਵਿਚ ਕੰਮ ਕਰਦਾ ਸੀ। ਇਸ ਦੀ ਉਮਰ 31 ਸਾਲ ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਦੇ ਦੋ ਭਰਾ ਹੋਰ ਹਨ। ਇਸਦੇ ਪਿਤਾ ਦੀ ਮੌਤ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਇਸਦਾ ਅੰਤਿਮ ਸਸਕਾਰ ਅੰਮ੍ਰਿਤਸਰ ਵਿੱਚ ਹੀ ਕੀਤਾ ਜਾਵੇਗਾ। 

ਇਸ ਮੌਕੇ ਪੁਲਿਸ ਅਧਿਕਾਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬੀਤੇ ਦਿਨੀਂ ਇੱਕ ਨੌਜਵਾਨ ਵੱਲੋਂ ਖੁਦ ਨੂੰ ਗੋਲੀ ਮਾਰ ਲਈ ਗਈ ਸੀ ਉਸ ਦੀ ਸ਼ਨਾਖਤ ਹੋ ਗਈ ਹੈ ਤੇ ਉਹ ਤਾਮਿਲਨਾਡੂ ਦਾ ਰਹਿਣ ਵਾਲਾ ਹੈ। ਉਸ ਦੇ ਪਰਿਵਾਰਿਕ ਮੈਂਬਰਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਫਿਲਹਾਲ ਉਹਨਾਂ ਦੀ ਭਾਸ਼ਾ ਸਮਝ ਨਾ ਆਉਣ ਕਰਕੇ ਥੋੜੀ ਮੁਸ਼ਕਿਲ ਆ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਫਿਲਹਾਲ ਜਾਂਚ ਦਾ ਵਿਸ਼ਾ ਹੈ ਜ਼ਿਆਦਾ ਜਾਣਕਾਰੀ ਅਸੀਂ ਸਾਂਝੀ ਨਹੀਂ ਕਰ ਸਕਦੇ। 

(For more news apart from  person who snatched pistol from policeman outside Shri Harmandir Sahib and shot himself was identified  News in Punjabi, stay tuned to Rozana Spokesman)