Moga News: ਪਿੰਡ ਚੱਕ ਕਿਸਾਨਾਂ ਦਾ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਸਰਬਸੰਮਤੀ ਨਾਲ ਬਣਿਆ ਸਰਪੰਚ
Moga News: ਸਰਬਸੰਮਤੀ ਨਾਲ ਸਰਪੰਚ ਚੁਣਨ ਵਾਲਾ ਮੋਗਾ ਜ਼ਿਲ੍ਹੇ ਦਾ ਬਣਿਆ ਪਹਿਲਾ ਪਿੰਡ
village chak kisana Moga choose sarpanch News : ਪੰਜਾਬ ਵਿਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ। ਜਿਸ ਦੇ ਮੱਦੇਨਜ਼ਰ ਅੱਜ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਮੋਗਾ ਜ਼ਿਲ੍ਹੇ ਦੇ ਕਸਬਾ ਧਰਮਕੋਟ ਦੇ ਪਿੰਡ ਚੱਕ ਕਿਸਾਨਾਂ ਅਤੇ ਗ੍ਰਾਮ ਪੰਚਾਇਤ ਰਸੂਲਪੁਰ ਦੇ ਲੋਕਾਂ ਨੇ ਸਰਬਸੰਮਤੀ ਨਾਲ 24 ਸਾਲਾ ਨੌਜਵਾਨ ਪਰਮਪਾਲ ਸਿੰਘ ਬੁੱਟਰ ਨੂੰ ਸਰਪੰਚ ਚੁਣ ਲਿਆ ਗਿਆ ਹੈ।
ਮੋਗਾ ਜ਼ਿਲ੍ਹੇ ਦਾ ਇਹ ਪਹਿਲਾ ਪਿੰਡ ਹੈ ਜਿਸ ਵਿੱਚ ਸਰਬ ਸੰਮਤੀ ਨਾਲ ਸਰਪੰਚ ਨਿਯੁਕਤ ਕੀਤਾ ਗਿਆ ਹੈ। ਪਰਮਪਾਲ ਸਿੰਘ ਦੀ ਮਾਤਾ ਸੁਖਬਿੰਦਰ ਕੌਰ ਸਰਪੰਚ ਰਹਿ ਚੁੱਕੇ ਹਨ ਅਤੇ ਉਨ੍ਹਾਂ ਦੇ ਕੰਮ ਨੂੰ ਦੇਖਦਿਆਂ ਪਿੰਡ ਦੇ ਲੋਕਾਂ ਨੇ ਪਰਮਪਾਲ ਸਿੰਘ ਨੂੰ ਸਰਪੰਚ ਬਣਾਇਆ। ਪਰਮਪਾਲ ਸਿੰਘ ਲਾਅ ਦਾ ਵਿਦਿਆਰਥੀ ਹੈ।
ਪਰਮਪਾਲ ਸਿੰਘ ਦਾ ਕਹਿਣਾ ਹੈ ਕਿ ਲੋਕਾਂ ਵੱਲੋਂ ਸਾਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਅਸੀਂ ਤਨਦੇਹੀ ਨਾਲ ਨਿਭਾਵਾਂਗੇ ਅਤੇ ਪਿੰਡ ਦੇ ਵਿਕਾਸ ਕਾਰਜਾਂ ਨੂੰ ਹੋਰ ਵੀ ਅੱਗੇ ਲਿਜਾਵਾਂਗੇ। ਅਸੀਂ ਨੌਜਵਾਨਾਂ ਲਈ ਖੇਡ ਮੈਦਾਨ ਅਤੇ ਸਟੇਡੀਅਮ ਬਣਾਵਾਂਗੇ ਅਤੇ ਸਾਡੇ ਪਿੰਡ ਦਾ ਪੀਣ ਵਾਲਾ ਪਾਣੀ ਖਰਾਬ ਹੈ।
ਜਿਸ ਕਾਰਨ ਕੈਂਸਰ ਦੀ ਬਿਮਾਰੀ ਵੱਧ ਗਈ ਹੈ। ਇਸ ਲਈ ਅਸੀਂ ਕੁਝ ਹੋਰ ਬੋਰ ਕਰਵਾ ਕੇ ਲੋਕਾਂ ਨੂੰ ਚੰਗਾ ਪਾਣੀ ਮੁਹੱਈਆ ਕਰਵਾਵਾਂਗੇ ਅਤੇ ਲੋਕਾਂ ਅਤੇ ਪਿੰਡ ਵਾਸੀਆਂ ਨਾਲ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜੇ ਰਹਾਂਗੇ।