ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ‘ਮਿਸ਼ਨ ਚੜ੍ਹਦੀ ਕਲਾ’ ਲਈ ਇਕ ਮਹੀਨੇ ਦੀ ਤਨਖਾਹ ਦਿੱਤੀ ਦਾਨ
ਪੰਚਾਇਤਾਂ ਵੱਲੋਂ ਇਕੱਠੀ ਕੀਤੀ 13 ਲੱਖ 13000 ਰੁਪਏ ਦੀ ਰਾਸ਼ੀ ਦਾ ਚੈੱਕ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪਿਆ
Maur MLA Sukhvir Singh Maisarkhana donates one month's salary for 'Mission Charhi Kala'
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹੜ੍ਹਾਂ ਦੀ ਮਾਰ ਉਪਰੰਤ ਮੁੜ ਪੈਰਾਂ ਸਿਰ ਖੜ੍ਹਾ ਕਰਨ ਲਈ ‘ਮਿਸ਼ਨ ਚੜ੍ਹਦੀਕਲਾ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮਿਸ਼ਨ ਵਿੱਚ ਯੋਗਦਾਨ ਪਾਉਂਦਿਆਂ ਮੌੜ ਤੋਂ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਨੇ ਸਾਰੇ ਭੱਤਿਆਂ ਸਮੇਤ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾਨ ਕੀਤੀ ਹੈ।
ਇਸਦੇ ਨਾਲ ਹੀ ਹਲਕਾ ਮੌੜ ਦੀਆਂ ਸਮੂਹ ਪੰਚਾਇਤਾਂ ਦੇ ਸੰਗਠਨ ਵੱਲੋਂ ਸਾਂਝੇ ਤੌਰ ’ਤੇ ਇਕੱਠੇ ਕੀਤੇ 13,13000 ਰੁਪਏ ਦੀ ਰਾਸ਼ੀ ਦਾ ਚੈੱਕ ਵੀ ਮੁੱਖ ਮੰਤਰੀ ਨੂੰ ਭੇਟ ਕੀਤਾ ਗਿਆ। ਜਿਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਲਕਾ ਵਿਧਾਇਕ ਸੁਖਵੀਰ ਸਿੰਘ ਮਾਈਸਰਖਾਨਾ ਅਤੇ ਮੌੜ ਦੇ ਹਰ ਬਾਸ਼ਿੰਦੇ ਦਾ ਤਹਿ-ਦਿਲੋਂ ਧੰਨਵਾਦ ਕੀਤਾ।