Breaking News: ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਦੇਹਾਂਤ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ

Former Punjab BJP chief Kamal sharma Passes Away

ਚੰਡੀਗੜ੍ਹ :ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਅੱਜ ਸਵੇਰੇ ਜਦੋਂ ਉਹ ਘਰੋਂ ਸੈਰ ਕਰਨ ਲਈ ਨਿਕਲੇ ਤਾਂ ਗੱਡੀ ਵਿੱਚੋਂ ਉਤਰਨ ਮੌਕੇ ਉਨ੍ਹਾਂ ਨੂੰ ਹਾਰਟ ਅਟੈਕ ਆਇਆ। ਜਿਸ ਤੋਂ ਬਾਅਦ ਕਮਲ ਸ਼ਰਮਾ ਨੂੰ ਹਸਪਤਾਲ ਲਿਜਾਇਆ ਗਿਆ। ਪਰ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਉਨ੍ਹਾਂ ਦੀ ਉਮਰ ਕਰੀਬ 50 ਸਾਲ ਸੀ।  ਉਹ ਅੱਜ ਫਿਰੋਜ਼ਪੁਰ ਆਏ ਹੋਏ ਸਨ। ਕਮਲ ਸ਼ਰਮਾ ਦੀ ਮੌਤ ਨਾਲ ਸਮੁੱਚੇ ਇਲਾਕੇ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ ਹੈ।

ਦੇਹਾਂਤ ਤੋਂ ਦੋ ਘੰਟੇ ਪਹਿਲਾ ਉਨ੍ਹਾਂ ਨੇ ਟਵੀਟਰ ‘ਤੇ ਲੋਕਾਂ ਨੂੰ ਦੀਵਾਲੀ ਦੀਆਂ ਵਧਾਈਆਂ ਦਿੱਤੀਆਂ ਸਨ। ਪਰ ਅਚਾਨਕ ਆਏ ਹਾਰਟ ਅਟੈਕ ਕਾਰਨ ਉਹ ਇਸ ਦੁਨੀਆਂ ਨੂੰ ਅਲਵੀਦਾ ਕਹਿ ਗਏ। ਕਮਲ ਸ਼ਰਮਾ ਆਪਣੇ ਪਿੱਛੇ ਆਪਣੀ ਧਰਮ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਏ ਹਨ।