ਸਿੱਖ ਕੌਮ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਸਿਧਾਂਤ 'ਤੇ ਚਲਣ ਦੀ ਲੋੜ : ਭਾਈ ਹਵਾਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਧਾਂਤਾਂ 'ਤੇ ਇਤਿਹਾਸ ਤੋਂ ਸੇਧ ਲੈਣੀ ਸੱਭ ਤੋਂ ਜ਼ਰੂਰੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਜ਼ਰੂਰੀ ਹੈ ਪਰ ਸਿਧਾਂਤ ਛੱਡ ਕੇ ਰਿਹਾਈ ..

Bhai Jagtar Singh Hwara

ਅੰਮ੍ਰਿਤਸਰ,  (ਸੁਖਵਿੰਦਰਜੀਤ ਸਿੰਘ ਬਹੋੜੂ): ਤਿਹਾੜ ਜੇਲ ਵਿਚ ਨਜ਼ਰਬੰਦ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਨੇ ਅੱਜ ਬੰਦੀ ਛੋੜ ਦਿਵਸ 'ਤੇ ਸਿੱਖ ਕੌਮ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਬੰਦੀ ਸਿੰਘ ਸਿਧਾਂਤਾਂ 'ਤੇ ਪਹਿਰਾ ਦੇਣ ਕਾਰਨ ਹੀ ਜੇਲਾਂ ਵਿਚ ਬੰਦ ਹਨ। ਉਨ੍ਹਾਂ ਸਪਸ਼ਟ ਕੀਤਾ ਕਿ ਸ੍ਰੀ ਗੁਰੂ  ਹਰਿਗੋਬਿੰਦ ਸਾਹਿਬ ਦੇ ਸਿਧਾਂਤਾਂ 'ਤੇ ਪਹਿਰਾ ਦੇਣ ਦੀ ਜ਼ਰੂਰਤ ਹੈ। ਸਿਧਾਂਤਾਂ 'ਤੇ ਇਤਿਹਾਸ ਤੋਂ ਸੇਧ ਲੈਣੀ ਸੱਭ ਤੋਂ ਜ਼ਰੂਰੀ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੰਦੀ ਸਿੰਘਾਂ ਦੀ ਰਿਹਾਈ ਜ਼ਰੂਰੀ ਹੈ ਪਰ ਸਿਧਾਂਤ ਛੱਡ ਕੇ ਰਿਹਾਈ ਨਹੀਂ ਹੋਣੀ ਚਾਹੀਦੀ।ਭਾਈ ਹਵਾਰਾ ਦਾ ਬਿਆਨ 21 ਮੈਂਬਰੀ ਕਮੇਟੀ ਦੇ ਬੁਲਾਰੇ ਪ੍ਰੋ. ਬਲਜਿੰਦਰ ਸਿੰਘ ਵਲੋਂ ਅੱਜ ਮੀਡੀਆ ਨੂੰ ਜਾਰੀ ਕੀਤਾ ਗਿਆ।