ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਫੰਡਾਂ ਦੀ ਕੋਈ ਵੀ ਸਮੱਸਿਆ ਨਹੀਂ- ਰਾਜ ਕੁਮਾਰ ਚੱਬੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦਾ ਹਰ ਵਰਗ ਨੂੰ ਹੋਵੇਗਾ ਫਾਇਦਾ

Raj kumer

ਚੰਡੀਗੜ੍ਹ : (ਹਰਦੀਪ ਸਿੰਘ ਭੋਗਲ)- ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਅੱਜ ਚੰਡੀਗੜ੍ਹ ਵਿਖੇ ਸਪੋਕਸਮੈਨ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰੀ ਦੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੈਪਟਨ ਸਰਕਾਰ ਵਲੋਂ ਲਿਆਂਦੇ ਗਏ ਬਿੱਲਾਂ ਨਾਲ ਜਿੱਥੇ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ, ਉੱਥੇ ਹੀ ਕਮਜ਼ੋਰ ਵਰਗਾਂ ਨੂੰ ਵੀ ਇਸ ਨਾਲ ਫ਼ਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਭੂਮੀਹੀਣ ਮਜ਼ਦੂਰਾਂ ਦਾ ਕਰਜ਼ਾ ਜਲਦੀ ਹੀ ਮਾਫ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਬਾਰੇ ਬੋਲਦਿਆਂ ਚੱਬੇਵਾਲ ਨੇ ਕਿਹਾ ਕਿ ਇਸ ਸਕੀਮ ਨਾਲ ਦੋ ਲੱਖ ਵਿਦਿਆਰਥੀਆਂ ਨੂੰ ਫ਼ਾਇਦਾ ਹੋਵੇਗਾ।