ਪਿੰਡ ਦੇਵੀਦਾਸਪੁਰਾ ਰੇਲ ਮਾਰਗ 'ਤੇ ਕਿਸਾਨਾਂ ਦਾ ਧਰਨਾ 34ਵੇਂ ਦਿਨ ਵੀ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ

protest

ਜੰਡਿਆਲਾ ਗੁਰੂ- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਲਾਈਨ ਪਿੰਡ ਦੇਵੀਦਾਸਪੁਰਾ 'ਤੇ ਚੱਲ ਰਿਹਾ ਧਰਨਾ ਅੱਜ 34ਵੇਂ ਦਿਨ ਜਾਰੀ ਹੈ। ਇਹ ਧਰਨਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਲਖਵਿੰਦਰ ਸਿੰਘ ਵਰਿਆਮ ਨੰਗਲ ਦੀ ਅਗਵਾਈ ਹੇਠ ਚੱਲ ਰਿਹਾ ਹੈ।

ਇਸ ਦੇ ਚਲਦੇ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ। 

ਦੱਸ ਦਈਏ ਕਿ ਸੂਬਾ ਜਨ: ਸਕੱਤਰ ਸਰਵਣ ਸਿੰਘ ਪੰਧੇਰ, ਸਵਿੰਦਰ ਸਿੰਘ ਚੁਤਾਲਾ ਨੇ ਕਿਹਾ ਸੀ ਕਿ ਜਥੇਬੰਦੀ ਦੀ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਵਿਚ ਦੇਵੀਦਾਸਪੁਰਾ ਅੰਮ੍ਰਿਤਸਰ ਵਿਖੇ ਰੇਲ ਰੋਕੋ ਅੰਦੋਲਨ 29 ਅਕਤੂਬਰ ਤਕ ਜਾਰੀ ਰੱਖਣ ਦਾ ਐਲਾਨ ਕੀਤਾ ਸੀ।