ਸਮਾਜ 'ਚ ਔਰਤਾਂ ਨਾਲ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਹੋਣਾ ਚਾਹੀਦਾ ਜਾਗਰੂਕ- ਮਨੀਸ਼ਾ ਗੁਲਾਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਔਰਤਾਂ ਨਾਲ ਸਮਾਜ 'ਚ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦੈ

Manisha Gulati

ਅੰਮ੍ਰਿਤਸਰ- ਬੱਚੀਆਂ ਨਾਲ ਬਲਾਤਕਾਰ ਜਿਹੀਆਂ ਘਟਨਾਵਾਂ ਬਾਰੇ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੰਮ੍ਰਿਤਸਰ ਦੀ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਨਾਲ ਸਮਾਜ 'ਚ ਹੋਏ ਜੁਰਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਹੋਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ 'ਚ ਛੋਟੀਆਂ ਬੱਚੀਆਂ ਨਾਲ ਜੁਰਮਾਂ ਵਿਰੁੱਧ ਆਵਾਜ਼ ਚੁੱਕਣ।

ਦੱਸ ਦੇਈਏ ਕਿ ਬੀਤੇ ਦਿਨ ਹੀ ਸ਼ਹਿਰ ਦੀ ਇਕ ਕੁੜੀ ਦਾ ਪਰਿਵਾਰਕ ਵਿਵਾਦ ਸੁਲਝਾਉਣ ਅਤੇ ਉਸ ਨੂੰ ਇਨਸਾਫ ਦਵਾਉਣ ਦੇ ਲਈ ਸੋਮਵਾਰ ਨੂੰ ਪੰਜਾਬ ਰਾਜ ਮਹਿਲਾ ਆਯੋਗ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਜਲੰਧਰ ਪੁੱਜੀ ਅਤੇ ਪੁਲਿਸ ਲਾਈਨ ’ਚ ਇਸ ਮਾਮਲੇ ਦੀ ਸੁਣਵਾਈ ਦੇ ਲਈ ਸਪੈਸ਼ਲ ਕੋਰਟ ਲਗਾਈ। ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਟਾਂਡਾ ’ਚ 6 ਸਾਲਾ ਬੱਚੀ ਦੇ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ’ਚ ਪੁਲਿਸ ਵੱਲੋਂ ਆਪਣੀ ਕਾਰਵਾਈ ਕੀਤੀ ਜਾ ਰਹੀ ਹੈ ਪਰ ਇਸ ਮਾਮਲੇ ਦਾ ਰਾਜਨੀਤੀਕਰਨ ਕਰਨਾ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਦੋਵੇਂ ਮਾਮਲੇ ਅਲੱਗ ਹਨ ਇਸ ਲਈ ਇਨ੍ਹਾਂ ਦੀ ਤੁਲਨਾ ਨਹੀਂ ਹੋਣੀ ਚਾਹੀਦੀ।