ਈਡੀ ਸਾਹਮਣੇ ਅੱਜ ਨਹੀਂ ਪੇਸ਼ ਹੋ ਸਕਣਗੇ ਰਣਇੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਣਇੰਦਰ ਸਿੰਘ ਦੇ ਵਕੀਲ ਅਤੇ ਕਾਂਗਰਸ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਸਾਂਝੀ ਕੀਤੀ ਜਾਣਕਾਰੀ

Raninder Singh unlikely to appear before ED

ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਇਹ ਜਾਣਕਾਰੀ ਉਹਨਾਂ ਦੇ ਵਕੀਲ ਅਤੇ ਕਾਂਗਰਸ ਦੇ ਬੁਲਾਰੇ ਜੈ ਵੀਰ ਸ਼ੇਰਗਿੱਲ ਨੇ ਸਾਂਝੀ ਕੀਤੀ।

ਜੈ ਵੀਰ ਸਿੰਘ ਨੇ ਦੱਸਿਆ ਕਿ ਰਣਇੰਦਰ ਸਿੰਘ ਓਲੰਪਿਕ 2021 ਖੇਡਾਂ ਦੇ ਮਾਮਲੇ ਵਿਚ ਪਾਰਲੀਮੈਂਟਰੀ ਸਟੈਂਡਿੰਗ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਗਏ ਹਨ।

ਦੱਸ ਦਈਏ ਕਿ ਬੀਤੇ ਦਿਨੀਂ ਫੈਮਾ ਕਾਨੂੰਨ ਉਲੰਘਣਾ ਦੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਈਡੀ ਵੱਲੋਂ ਸੰਮਨ ਜਾਰੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਣਇੰਦਰ ਸਿੰਘ 21 ਜੁਲਾਈ 2016 ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਸਾਹਮਣੇ ਪੇਸ਼ ਹੋਏ ਸਨ।