ਦੇਸੀ ਕੱਟੇ ਸਮੇਤ ਇਕ ਪੁਲਿਸ ਅੜਿੱਕੇ, ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਮੁਲਜ਼ਮਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ

accused Marcus Masih with police party

ਜ਼ੀਰਾ : ਸਥਾਨਕ ਪੁਲਿਸ ਨੇ ਇਕ ਵਿਅਕਤੀ ਨੂੰ ਦੇਸੀ ਨਜਾਇਜ਼ ਪਿਸਤੌਲ ਸਮੇਤ ਕਾਬੂ ਕਰ ਕੇ ਕੇਸ ਦਰਜ ਕੀਤਾ ਹੈ। DSP  ਗੁਰਮੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਜ਼ੀਰਾ ਦੇ ਐਸਐਚਓ ਮੋਹਿਤ ਧਵਨ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਉਨ੍ਹਾਂ ਨੇ ਪਿੰਡ ਨੂਰਪੁਰ ਦੇ ਰਹਿਣ ਵਾਲੇ ਮਾਰਕਸ ਮਸੀਹ ਉਰਫ਼ ਮੱਸਾ ਨੂੰ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਉਸ ਕੋਲੋਂ ਇਕ ਦੇਸੀ ਪਿਸਤੌਲ (ਕੱਟਾ) ਬਰਾਮਦ ਕੀਤਾ ਗਿਆ ਹੈ ਅਤੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।