ਪੰਜਾਬ ਵਿਰੋਧੀ ਲੋਕਾਂ ਦੇ ਨਾਲ ਹੱਥ ਮਿਲਾਉਣਾ ਕੈਪਟਨ ਨੂੰ ਪਵੇਗਾ ਮਹਿੰਗਾ : ਵੇਰਕਾ
ਕਿਹਾ, ਕੈਪਟਨ ਇਸ ਵਕਤ ਮੋਦੀ ਪਿਆਰ ਦਿਖਾ ਰਹੇ ਹਨ ਜਦ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੇ ਬਾਰੇ ਸੋਚਣਾ ਚਾਹੀਦਾ ਹੈ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਈ ਪ੍ਰੈੱਸ ਕਾਨਫ਼ਰੰਸ 'ਤੇ ਅੱਜ ਪ੍ਰਤੀਕਿਰਿਆ ਦਿੰਦਿਆਂ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਵਿਰੋਧੀਆਂ ਨਾਲ ਹੱਥ ਮਿਲਾ ਰਹੇ ਹਨ ਜੋ ਕਿ ਆਉਣ ਵਾਲੇ ਸਮੇਂ ਵਿਚ ਉਨ੍ਹਾਂ ਨੂੰ ਬਹੁਤ ਮਹਿੰਗਾ ਪਵੇਗਾ।
ਇਹ ਵੀ ਪੜ੍ਹੋ : ਲਖੀਮਪੁਰ ਖੇੜੀ ਕਾਂਡ ਦੇ ਦੋਸ਼ੀ ਆਸ਼ੀਸ਼ ਮਿਸ਼ਰਾ ਨੂੰ ਜ਼ਿਲ੍ਹਾ ਹਸਪਤਾਲ ਤੋਂ ਵਾਪਸ ਭੇਜਿਆ ਜੇਲ੍ਹ
ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿਚ ਅੱਜ ਬਿਜਲੀ ਸਮਝੌਤੇ ਰੱਦ ਕਰਨ ਦੀ ਗੱਲ ਆਖੀ ਗਈ ਹੈ ਇਸ ਨੂੰ ਲੈ ਕੇ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਬੁਲਾਇਆ ਜਾ ਰਿਹਾ ਹੈ ਜਿਸ ਵਿਚ ਕਈ ਵੱਡੇ ਫ਼ੈਸਲੇ ਲਏ ਜਾਣਗੇ।
ਇਹ ਵੀ ਪੜ੍ਹੋ : ਤਾਮਿਲਨਾਡੂ : ਪਟਾਕਿਆਂ ਦੀ ਦੁਕਾਨ 'ਚ ਲੱਗੀ ਅੱਗ, 6 ਮੌਤਾਂ, ਕਈ ਗੰਭੀਰ ਜ਼ਖ਼ਮੀ
ਉਨ੍ਹਾਂ ਕਿਹਾ ਕਿ ਬਿਜਲੀ ਸਮਝੌਤੇ ਹਰ ਹਾਲਤ ਵਿਚ ਰੱਦ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾਈ ਜਾਵੇਗੀ। ਡਾ. ਵੇਰਕਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਸ ਵਕਤ ਮੋਦੀ ਪਿਆਰ ਦਿਖਾ ਰਹੇ ਹਨ ਜਦ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ਦੇ ਬਾਰੇ ਸੋਚਣਾ ਚਾਹੀਦਾ ਹੈ।