ਕੈਪਟਨ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ- ਨਵਜੋਤ ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਜ਼ਰੀਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਬਦੀ ਹਮਲਾ ਬੋਲਿਆ ਹੈ।

Captain Amarinder Singh and Navjot Sidhu

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਟਵੀਟ ਜ਼ਰੀਏ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਸ਼ਬਦੀ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਈਡੀ ਵਲੋਂ ਕੰਟਰੋਲ ਕੀਤਾ ਜਾ ਰਿਹਾ ਹੈ ਅਤੇ ਉਹਨਾਂ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ।

ਹੋਰ ਪੜ੍ਹੋ: ਕੈਪਟਨ ਨੇ BSF ਦੇ ਵਧੇ ਅਧਿਕਾਰ ਖੇਤਰ ਦੀ ਕੀਤੀ ਹਮਾਇਤ, ਕਿਹਾ-ਪੰਜਾਬ ਪੁਲਿਸ ਨੂੰ BSF ਦੀ ਮਦਦ ਦੀ ਲੋੜ

ਨਵਜੋਤ ਸਿੱਧੂ ਨੇ ਲਿਖਿਆ, “ਅਸੀਂ ਕਾਂਗਰਸ ਦੇ 78 ਵਿਧਾਇਕ ਕਦੇ ਸੋਚ ਵੀ ਨਹੀਂ ਸਕਦੇ ਸੀ ਕਿ ਸਾਨੂੰ ਕੀ ਮਿਲਿਆ। ਈਡੀ ਦੇ ਕੰਟਰੋਲ ਵਾਲੇ ਭਾਜਪਾ ਦੇ ਵਫ਼ਾਦਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਸ ਨੇ ਆਪਣੀ ਖੱਲ ਬਚਾਉਣ ਲਈ ਪੰਜਾਬ ਦੇ ਹਿੱਤ ਵੇਚ ਦਿੱਤੇ! ਕੈਪਟਨ ਪੰਜਾਬ ਦੇ ਨਿਆਂ ਅਤੇ ਵਿਕਾਸ ਨੂੰ ਰੋਕਣ ਵਾਲੀ ਨਕਾਰਾਤਮਕ ਸ਼ਕਤੀ ਸੀ”।

ਹੋਰ ਪੜ੍ਹੋ: 13 ਹਵਾਈ ਅੱਡਿਆਂ ਦਾ ਹੋਵੇਗਾ ਨਿੱਜੀਕਰਨ, 31 ਮਾਰਚ ਤੱਕ ਬੋਲੀ ਪ੍ਰਕਿਰਿਆ ਪੂਰਾ ਕਰਨ ਦਾ ਟੀਚਾ

ਇਸ ਤੋਂ ਬਾਅਦ ਇਕ ਹੋਰ ਟਵੀਟ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ। ਉਹਨਾਂ ਲਿਖਿਆ, “ਤੁਸੀਂ ਮੇਰੇ ਲਈ ਦਰਵਾਜ਼ੇ ਬੰਦ ਕਰਨਾ ਚਾਹੁੰਦੇ ਸੀ ਕਿਉਂਕਿ ਮੈਂ ਲੋਕਾਂ ਦੀ ਆਵਾਜ਼ ਬੁਲੰਦ ਕਰ ਰਿਹਾ ਸੀ, ਸੱਤਾ ਲਈ ਸੱਚ ਬੋਲ ਰਿਹਾ ਸੀ। ਪਿਛਲੀ ਵਾਰ ਜਦੋਂ ਤੁਸੀਂ ਆਪਣੀ ਪਾਰਟੀ ਬਣਾਈ, ਤਾਂ ਸਿਰਫ 856 ਵੋਟਾਂ ਹਾਸਲ ਕਰਕੇ ਹਾਰ ਗਏ। ਪੰਜਾਬ ਦੇ ਲੋਕ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਤੁਹਾਨੂੰ ਸਜ਼ਾ ਦੇਣ ਦੀ ਉਡੀਕ ਕਰ ਰਹੇ ਹਨ”।

ਹੋਰ ਪੜ੍ਹੋ: ਕੈਨੇਡਾ ਵਿਚ ਭਾਰਤੀ ਮੂਲ ਦੀ ਅਨੀਤਾ ਆਨੰਦ ਨੂੰ ਬਣਾਇਆ ਗਿਆ ਰੱਖਿਆ ਮੰਤਰੀ

ਕੈਪਟਨ ਨੇ ਸਿੱਧੂ ਨੂੰ ਦਿੱਤਾ ਜਵਾਬ

ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੱਧੂ ਨੂੰ ਜਵਾਬ ਦਿੰਦਿਆਂ ਕਿਹਾ, ''ਇਹ ਆਦਮੀ ਕੁਝ ਨਹੀਂ ਜਾਣਦਾ, ਸਿਫ਼ਰ ਬਕਵਾਸ ਕਰਦਾ ਹੈ। ਸੂਬੇ ਦੇ ਮਸਲੇ ਵਿਚਾਰਨ ਲਈ ਮੈਂ ਕੇਂਦਰੀ ਮੰਤਰੀਆਂ ਨੂੰ ਮਿਲ ਰਿਹਾ ਹਾਂ। ਸੂਬਾ ਉਦੋਂ ਤੱਕ ਕੁਝ ਨਹੀਂ ਕਰ ਸਕਦਾ ਜਦੋਂ ਤਕ ਕੇਂਦਰ ਨਾਲ ਰਾਬਤਾ ਨਹੀਂ ਕੀਤਾ ਜਾਂਦਾ। ਮੈਂ ਉਮੀਦ ਨਹੀਂ ਕਰ ਸਕਦਾ ਕਿ ਸਿੱਧੂ ਨੂੰ ਚੰਗੀ ਸਿਆਸਤ ਦਾ ਇਲਮ ਹੋਵੇ।''