ਪੰਜਾਬ ਕੈਬਨਿਟ ਦੀ ਬੈਠਕ ਸ਼ੁਰੂ, ਸਰਕਟ ਹਾਊਸ ਵਿਖੇ CM ਚੰਨੀ ਨੂੰ ਦਿੱਤਾ ਗਿਆ ਗਾਰਡ ਆਫ ਆਨਰ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੰਜਾਬ ਕੈਬਿਨੇਟ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ।
ਲੁਧਿਆਣਾ (ਰਾਜਵਿੰਦਰ ਸਿੰਘ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਪੰਜਾਬ ਕੈਬਿਨੇਟ ਦੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਮੀਟਿੰਗ ਵਿਚ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ਨਹੀਂ ਹਨ।
ਹੋਰ ਪੜ੍ਹੋ: 13 ਹਵਾਈ ਅੱਡਿਆਂ ਦਾ ਹੋਵੇਗਾ ਨਿੱਜੀਕਰਨ, 31 ਮਾਰਚ ਤੱਕ ਬੋਲੀ ਪ੍ਰਕਿਰਿਆ ਪੂਰਾ ਕਰਨ ਦਾ ਟੀਚਾ
ਇਸ ਤੋਂ ਪਹਿਲਾਂ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸਰਕਟ ਹਾਊਸ ਵਿਖੇ ਗਾਰਡ ਆਫ ਆਨਰ ਦਿੱਤਾ ਗਿਆ।
ਹੋਰ ਪੜ੍ਹੋ: ਪੰਜਾਬ ’ਚ ਦੀਵਾਲੀ ਅਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ’ਤੇ ਲੱਗੀ ਪਾਬੰਦੀ
ਇਸ ਦੌਰਾਨ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੀ ਮੌਜੂਦ ਸਨ। ਦੱਸ ਦੇਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ।
ਪੰਜਾਬ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੀਡੀਆ ਨਾਲ ਰੂਬਰੂ ਹੋਣਗੇ ਅਤੇ ਇਸ ਤੋਂ ਬਾਅਦ ਉਹ ਪ੍ਰੋਗਰੈਸਿਵ ਪੰਜਾਬ ਸੰਮੇਲਨ ਦਾ ਉਦਘਾਟਨ ਕਰਨਗੇ।