ਥੋੜ੍ਹੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ, ਵੱਡੇ ਫੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਲੁਧਿਆਣਾ ਸਰਕਿਟ ਹਾਊਸ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ।

Punjab cabinet meeting in Ludhiana today

ਲੁਧਿਆਣਾ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਅੱਜ ਲੁਧਿਆਣਾ ਸਰਕਿਟ ਹਾਊਸ ਵਿਖੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋ ਰਹੀ ਹੈ। ਇਸ ਦੌਰਾਨ ਕਈ ਵੱਡੇ ਫੈਸਲਿਆਂ 'ਤੇ ਮੋਹਰ ਲੱਗ ਸਕਦੀ ਹੈ। ਦੱਸ ਦੇਈਏ ਕਿ ਅੱਜ ਦਾ ਦਿਨ ਪੰਜਾਬ ਲਈ ਬਹੁਤ ਅਹਿਮ ਹੋਣ ਵਾਲਾ ਹੈ। ਅੱਜ ਲੁਧਿਆਣਾ ਦੇ ਇਕ ਰਿਜ਼ੋਰਟ ਵਿਚ ਇਨਵੈਸਟ ਪੰਜਾਬ ਸਮਿਟ ਦਾ ਆਯੋਜਨ ਕੀਤਾ ਜਾਵੇਗਾ।

ਇਸ ਦੇ ਨਾਲ ਹੀ 11 ਵਜੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਡਾ ਐਲਾਨ ਕਰ ਸਕਦੇ ਹਨ।ਮੁੱਖ ਮੰਤਰੀ ਬਨਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਪਲੇਠੀ ਲੁਧਿਆਣਾ ਫੇਰੀ ਨੂੰ ਦੇਖਦੇ ਹੋਏ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ।