1993 ਦੇ ਝੂਠੇ ਪੁਲਿਸ ਮੁਕਾਬਲੇ 'ਚ 30 ਸਾਲ ਬਾਅਦ ਆਇਆ ਫ਼ੈਸਲਾ, 2 ਸਾਬਕਾ ਥਾਣੇਦਾਰ ਦੋਸ਼ੀ ਕਰਾਰ
ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 'ਚ ਦੋਸ਼ੀ ਕਰਾਰ ਦੇ ਦਿੱਤਾ ਹੈ
CBI Court Mohali held another 1993 encounter case as fake.
ਮੁਹਾਲੀ : ਸਾਲ 1993 'ਚ ਹੋਏ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ 'ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵੱਲੋਂ 2 ਸਾਬਕਾ ਥਾਣੇਦਾਰਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਦੋਹਾਂ ਦੋਸ਼ੀਆਂ ਨੂੰ ਪੁਲਿਸ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਸਜ਼ਾ 'ਤੇ ਫ਼ੈਸਲਾ ਸੋਮਵਾਰ ਨੂੰ ਆ ਸਕਦਾ ਹੈ। ਜਾਣਕਾਰੀ ਮੁਤਾਬਕ 1993 'ਚ ਝੂਠੇ ਪੁਲਿਸ ਮੁਕਾਬਲੇ 'ਚ ਹਰਬੰਸ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਦਾ ਕਤਲ ਕੀਤਾ ਗਿਆ ਸੀ ਤੇ ਇਸ ਮਾਮਲੇ ਵਿਚ 30 ਸਾਲ ਬਾਅਦ ਇਹ ਫ਼ੈਸਲਾ ਸੁਣਾਇਆ ਗਿਆ ਹੈ। ਸਾਬਕਾ ਥਾਣੇਦਾਰ ਸ਼ਮਸ਼ੇਰ ਸਿੰਘ ਅਤੇ ਜਗਤਾਰ ਸਿੰਘ ਨੂੰ ਧਾਰਾ 302, 120, 218 'ਚ ਦੋਸ਼ੀ ਕਰਾਰ ਦੇ ਦਿੱਤਾ ਹੈ ਅਤੇ ਦੋਵਾਂ ਦੋਸ਼ੀਆਂ ਨੂੰ ਪੁਲਿਸ ਕਸਟਡੀ 'ਚ ਭੇਜ ਦਿੱਤਾ ਹੈ।