Kharar road accident: ਖਰੜ 'ਚ ਰਾਤ ਦੀ ਡਿਊਟੀ ਲਈ ਜਾ ਰਹੇ ਸੁਰੱਖਿਆ ਗਾਰਡ ਦੀ ਸੜਕ ਹਾਦਸੇ 'ਚ ਹੋਈ ਮੌਤ
Kharar road accident: ਮੋਟਰਸਾਈਕਲ ਦੀ ਸਾਈਕਲ ਨਾਲ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ
Kharar Road Accident: ਖਰੜ-ਕੁਰਾਲੀ ਰੋਡ 'ਤੇ ਸਾਈਕਲ ਸਵਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ ਹੈ। ਹਾਦਸੇ ਵਿਚ ਨੌਜਵਾਨ ਦੀ ਮੌਤ ਹੋ ਗਈ ਹੈ।ਮ੍ਰਿਤਕ ਦੇ ਭਰਾ ਜ਼ੁਬੇਰ ਨੇ ਦੱਸਿਆ ਕਿ ਉਸਦਾ ਛੋਟਾ ਭਰਾ ਜਾਵੇਦ (34) ਅਤੇ ਉਹ ਸੁਰੱਖਿਆ ਗਾਰਡ ਦਾ ਕੰਮ ਕਰਦੇ ਹਨ। 12 ਅਕਤੂਬਰ ਨੂੰ ਉਹ ਰਾਤ ਦੀ ਡਿਊਟੀ ਲਈ ਜਾ ਰਿਹਾ ਸੀ।
ਇਹ ਵੀ ਪੜ੍ਹੋ: Punjab News: ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ
ਜਦੋਂ ਉਹ ਖਰੜ-ਕੁਰਾਲੀ ਰੋਡ ’ਤੇ ਪਹੁੰਚਿਆ ਤਾਂ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਜਾਵੇਦ ਦੇ ਸਿਰ ਅਤੇ ਸਰੀਰ 'ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਤੋਂ ਬਾਅਦ ਰਾਹਗੀਰਾਂ ਦੀ ਮਦਦ ਨਾਲ ਜਾਵੇਦ ਨੂੰ ਸਿਵਲ ਹਸਪਤਾਲ ਖਰੜ ਵਿਖੇ ਦਾਖਲ ਕਰਵਾਇਆ ਗਿਆ। ਜਿਥੇ ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿਤਾ। ਜਿਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸਿਟੀ ਖਰੜ ਪੁਲਿਸ ਨੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: Punjab Biogas Project: ਪੰਜਾਬ 'ਚ 600 ਕਰੋੜ ਰੁਪਏ ਨਾਲ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਕੀਤੇ ਜਾਣਗੇ ਸਥਾਪਤ