Punjab News: ਵਿਜੀਲੈਂਸ ਵੱਲੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਨੇ ਇਕ ਕੇਸ 'ਚ ਅਗਾਊਂ ਜ਼ਮਾਨਤ ਕਰਾਉਣ 'ਚ ਮਦਦ ਕਰਨ ਬਦਲੇ ਮੰਗੇ ਸਨ ਪੈਸੇ

Vigilance Bureau arrests ASI for taking bribe

Punjab News Today Vigilance Bureau arrest Sangrur ASI for taking bribeਵਿਜੀਲੈਂਸ ਬਿਊਰੋ ਪੰਜਾਬ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਥਾਣਾ ਦਿੜ੍ਹਬਾ, ਜਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਿੱਕਰ ਸਿੰਘ (ਨੰਬਰ 2365/ਸੰਗਰੂਰ) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਬਲਜੀਤ ਸਿੰਘ ਵਾਸੀ ਪਿੰਡ ਤੂਰਬੰਜਾਰਾ, ਤਹਿਸੀਲ ਦਿੜ੍ਹਬਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਕਾਬੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Compressed Biogas Project in punjab : ਪੰਜਾਬ 'ਚ 600 ਕਰੋੜ ਰੁਪਏ ਨਾਲ ਕੰਪਰੈੱਸਡ ਬਾਇਓਗੈਸ ਪ੍ਰਾਜੈਕਟ ਕੀਤੇ ਜਾਣਗੇ ਸਥਾਪਤ 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਏ.ਐਸ.ਆਈ. ਬਿੱਕਰ ਸਿੰਘ ਉਸਦੇ ਜਾਣਕਾਰ ਗੁਰਵਿੰਦਰ ਸਿੰਘ ਦੀ ਦਿੜ੍ਹਬਾ ਥਾਣੇ ਵਿੱਚ ਦਰਜ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਕਰਾਉਣ ਵਿਚ ਮੱਦਦ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ: Mukhtar Ansari: ਮਾਫੀਆ ਮੁਖਤਾਰ ਅੰਸਾਰੀ ਨੂੰ ਅਦਾਲਤ ਤੋਂ ਝਟਕਾ, ਗੈਂਗਸਟਰ ਮਾਮਲੇ 'ਚ 10 ਸਾਲ ਦੀ ਸਜ਼ਾ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਪਾਸੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਏ.ਐਸ.ਆਈ. ਬਿੱਕਰ ਸਿੰਘ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।