Begum Munawwar-ul-Nisa Death: ਸਪੀਕਰ ਸੰਧਵਾਂ ਵੱਲੋਂ ਬੇਗਮ ਮੁਨਵਰ ਉਲ ਨਿਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।

Speaker Sandhwan expressed deep grief over the demise of Begum Munawwar-ul-Nisa Death

Begum Munawwar-ul-Nisa Death News:ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੇਗਮ ਮੁਨਵਰ ਉਲ ਨਿਸਾ ਜੀ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ਬੇਗਮ ਮੁਨਵਰ ਉਲ ਨਿਸਾ ਜੀ, ਛੋਟੇ ਸਾਹਿਬਜ਼ਾਦਿਆਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਨ ਵਾਲੇ ਨਵਾਬ ਸ਼ੇਰ  ਮੁਹੰਮਦ  ਖਾਨ ਦੇ ਪਰਿਵਾਰ ਦੀ ਆਖ਼ਰੀ ਬੇਗਮ ਸਨ। ਉਨ੍ਹਾਂ ਨੇ ਬੇਗਮ ਨਿਸਾ ਜੀ ਦੇ ਦੇਹਾਂਤ ‘ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸਾਡੇ ਲਈ ਹਮੇਸ਼ਾ ਸਤਿਕਾਰ ਦੇ ਪਾਤਰ ਰਹਿਣਗੇ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।