Sukhpal Khaira Case News: ਵਿਧਾਇਕ ਸੁਖਪਾਲ ਖਹਿਰਾ ਦੀ ਮੁਹਾਲੀ ਅਦਾਲਤ ਵਿਚ ਪੇਸ਼ੀ; ED ਮਾਮਲੇ ’ਚ ਚਾਰਜਸ਼ੀਟ ਦਾਇਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

11 ਨਵੰਬਰ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

Sukhpal Khaira

Sukhpal Khaira Case News: ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਇਸ ਮੌਕੇ ਸੁਖਪਾਲ ਖਹਿਰਾ ਅਤੇ ਦੂਜੇ ਮੁਲਜ਼ਮ ਗੁਰਦੇਵ ਸਿੰਘ ਵਿਰੁਧ ਅਦਾਲਤ ਵਿਚ ਚਾਰਜਸ਼ੀਟ ਪੇਸ਼ ਕੀਤੀ ਗਈ। ਹੁਣ ਮਾਮਲੇ ਦੀ ਅਗਲੀ ਸੁਣਵਾਈ 11 ਨਵੰਬਰ ਨੂੰ ਹੋਵੇਗੀ। ਇਸ ਮਾਮਲੇ ਵਿਚ ਟਰਾਇਲ ਉਸੇ ਦਿਨ ਤੋਂ ਸ਼ੁਰੂ ਹੋਵੇਗਾ।

2021 ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਐਕਟ (ਪੀਐਮਐਲਏ) ਦੇ ਤਹਿਤ ਸੁਖਪਾਲ ਖਹਿਰਾ ਵਿਰੁਧ ਕੇਸ ਦਰਜ ਕੀਤਾ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਸੀ। ਸੁਣਵਾਈ ਮੌਕੇ ਪੰਜਾਬ ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਨਾਭਾ ਜੇਲ ਤੋਂ ਲੈ ਕੇ ਆਈ ਹੈ। ਖਹਿਰਾ 2015 ਦੇ ਡਰੱਗ ਮਾਮਲੇ 'ਚ ਨਾਭਾ ਜੇਲ 'ਚ ਬੰਦ ਹਨ। ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ ਜਲਾਲਾਬਾਦ ਪੁਲਿਸ ਨੇ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ।

ਸਾਲ 2015 ਵਿਚ ਜਲਾਲਾਬਾਦ ਪੁਲਿਸ ਨੇ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇਕ ਦੇਸੀ .315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇਕ ਟਾਟਾ ਸਫਾਰੀ ਕਾਰ ਬਰਾਮਦ ਹੋਈ ਸੀ। ਇਸ ਮਾਮਲੇ ਵਿਚ ਖਹਿਰਾ ਦਾ ਨਾਂਅ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ।

ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਪਿੰਡ ਬਾਠ (ਜਲੰਧਰ) ਦਾ ਇਕ ਵਿਅਕਤੀ, ਐਨਆਰਆਈ ਯੂਕੇ ਨਿਵਾਸੀ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ।

 (For more news apart from Sukhpal Khaira Case News, stay tuned to Rozana Spokesman)