ਲੋਕ ਸੰਘਰਸ਼ ਹਜੂਮ ਕਿਸਾਨ ਯੂਨੀਅਨ ਦੇ ਪੰਜਾਬ ਸੂਬਾ ਪ੍ਰਧਾਨ ਭਾਜਪਾ 'ਚ ਸ਼ਾਮਿਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਾਜਪਾ ਵਿੱਚ ਸ਼ਾਮਿਲ ਹੋਏ ਵਿਅਕਤੀਆਂ ਨੇ ਭਾਜਪਾ ਦੀਆਂ ਨੀਤੀਆ ਬਾਰੇ ਕਹੀ ਇਹ ਗੱਲ

Punjab State President of Lok Sangharsh Hajum Kisan Union joins BJP

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਕਿਸਾਨ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਸੰਘਰਸ਼ ਹਜੂਮ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਜੀਤ ਸਿੰਘ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਫਤਿਹ ਜੰਗ ਬਾਜਵਾ ਨੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਮੌਜੂਦਗੀ 'ਚ ਭਾਜਪਾ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ। ਹਲਕਾ ਕੋਆਰਡੀਨੇਟਰ ਜੈਤੋ ਪ੍ਰਕਾਸ਼ ਸਿੰਘ ਸੇਵੇਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਓ.ਬੀ.ਸੀ ਸੈੱਲ ਜੈਤੋਂ ਰਾਮ ਪਾਲ ਵਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

ਇਸ ਮੌਕੇ ਗੁਰਜੀਤ ਸਿੰਘ ਦੇ ਨਾਲ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ, ਸਾਬਕਾ ਸਰਪੰਚ ਅਤੇ ਸਾਬਕਾ ਪੀ.ਪੀ.ਸੀ.ਸੀ. ਮੈਂਬਰ ਕਾਂਗਰਸ ਡਾ: ਕਸ਼ਮੀਰ ਸਿੰਘ ਭਾਜਪਾ 'ਚ ਸ਼ਾਮਲ ਹੋਏ।

ਕਿਸਾਨ ਆਗੂ ਗੁਰਜੀਤ ਸਿੰਘ ਨੇ ਭਾਜਪਾ ਦੀ ਮੈਂਬਰਸ਼ਿਪ ਲੈਣ ਤੋਂ ਬਾਅਦ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮਾਜ ਦੇ ਹਰ ਵਰਗ ਦੇ ਵਿਕਾਸ ਦੀ ਚਿੰਤਾ ਕਰਦੇ ਹਨ, ਉਸ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਆਪਣੇ 'ਸਬਕਾ ਸਾਥ ਸਬਕਾ ਵਿਕਾਸ' ਦੇ ਮੰਤਰ 'ਤੇ ਚੱਲ ਰਹੇ ਹਨ। ਹਰਿਆਣਾ ਦੇ ਕਿਸਾਨਾਂ ਨੇ ਇਸ ਵਾਰ ਭਾਜਪਾ ਨੂੰ ਵੋਟਾਂ ਪਾਈਆਂ ਅਤੇ ਇਸੇ ਤਰ੍ਹਾਂ ਪੰਜਾਬ ਦੇ ਕਿਸਾਨ ਵੀ ਭਾਜਪਾ ਦੇ ਨਾਲ ਖੜ੍ਹੇ ਹੋਣਗੇ।