ਸੜਕ ਹਾਦਸੇ ਰੋਕਣ ਲਈ ਸਹਿਕਾਰਤਾ ਵਿਭਾਗ ਨੇ ਉਠਾਇਆ ਕਦਮ : ਸੁਖਜਿੰਦਰ ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ 'ਤੇ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਗਿਆ ਹੈ...

Sukhjinder Randhawa

ਚੰਡੀਗੜ੍ਹ (ਸ.ਸ.ਸ) :ਪੰਜਾਬ ਸਰਕਾਰ ਵਲੋਂ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ 'ਤੇ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਗਿਆ ਹੈ।ਸਹਿਕਾਰਤਾ ਮੰਤਰੀ ਪੰਜਾਬ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਵਿਚ ਗੰਨੇ ਵਾਲੀ ਹਰੇਕ ਟਰਾਲੀ 'ਤੇ ਮੁਫਤ ਰਿਫਲੈਕਟਰ ਲਾਏ ਜਾਣਗੇ। ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਿਕਾਰਤਾ ਮੰਤਰੀ ਦੱਸਿਆ ਕਿ ਸਹਿਕਾਰਤਾ ਵਿਭਾਗ ਵਲੋਂ ਇਹ ਫੈਸਲਾ ਸੜਕ ਹਾਦਸਿਆਂ ਨੂੰ ਰੋਕਣ ਦੇ ਉਦੇਸ਼ ਨਾਲ ਲਿਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਰਦੀਆਂ ਦੇ ਦਿਨਾਂ ਵਿਚ ਕਿਸਾਨ ਟਰਾਲੀਆਂ ਰਾਹੀਂ ਗੰਨਾਂ ਖੰਡ ਮਿੱਲਾਂ ਵਿਚ ਲੈ ਕੇ ਜਾਂਦੇ ਹਨ, ਪਰ ਇੰਨਾਂ ਦਿਨਾਂ ਵਿਚ ਧੁੰਦ ਕਾਫੀ ਹੁੰਦੀ ਹੈ, ਜਿਸ ਕਾਰਨ ਸੜਕਾਂ ਉੱਤੇ ਦੂਰ ਤੱਕ ਦਿਖਾਈ ਨਹੀਂ ਦਿੰਦਾਂ ਅਤੇ ਹਾਦਸਿਆਂ ਦਾ ਡਰ ਬਣਿਆਂ ਰਹਿੰਦਾ ਹੈ।ਉਨ੍ਹਾਂ ਕਿਹਾ ਕਿ ਜੇਕਰ ਵਾਹਨਾਂ ੳੁੱਪਰ ਸਹੀ ਰਿਫਲੈਕਟਰ ਲੱਗੇ ਹੋਣ ਤਾਂ ਦੂਰ ਤੋਂ ਹੀ ਵਾਹਨ ਦਿਖਾਈ ਦੇਣ ਲੱਗ ਜਾਂਦਾ ਹੈ। ਸ. ਰੰਧਾਵਾ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਉਨ੍ਹਾਂ ਨੇ ਪਿਛਲੇ ਦਿਨੀ ਮੋਰਿੰਡਾ ਖੰਡ ਮਿੱਲ ਦੇ ਦੌਰੇ ਦੌਰਾਨ ਸਹਿਕਾਰੀ ਖੰਡ ਮਿਲਾਂ ਵਿੱਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ 'ਤੇ ਮੁਫਤ ਰਿਫਲੈਕਟਰ ਲਾਉਣ ਦਾ ਫੈਸਲਾ ਕੀਤਾ ਸੀ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ 'ਤੇ ਰਿਫਲੈਕਟਰ ਲਾਉਣੇ ਯਕੀਨੀ ਬਣਾਏ ਜਾਣ। ਇਸ ਸਬੰਧੀ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਤਰੀ ਸਾਹਿਬ ਦੇ ਹੁਕਮਾਂ ਦੇ ਤਹਿਤ ਵਿਭਾਗ ਨੇ ਸਹਿਕਾਰੀ ਖੰਡ ਮਿੱਲਾਂ ਵਿਚ ਗੰਨਾਂ ਲੈ ਕੇ ਆਉਣ ਵਾਲੀਆਂ ਟਰਾਲੀਆਂ 'ਤੇ ਰਿਫਲੈਕਟਰ ਲਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।