ਭਾਰਤ ਵਿਰੁਧ ਹਿੰਸਾ ਰੋਕੇ ਪਾਕਿਸਤਾਨ, ਨਹੀਂ ਤਾਂ ਗੰਭੀਰ ਨਤੀਜੇ ਭੁਗਤਣੇ ਪੈਣਗੇ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਪਣੇ ਖ਼ੂਨ ਦੇ ਆਖ਼ਰੀ ਕਤਰੇ ਤਕ ਪੰਜਾਬ ਦੀ ਰਾਖੀ ਕਰਾਂਗਾ : ਕੈਪਟਨ

Pakistan will stop violence against India, otherwise will have to face dire consequences: Captain

ਡੇਰਾ ਬਾਬਾ ਨਾਨਕ  :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਖੂਨ ਦੇ ਆਖ਼ਰੀ ਕਤਰੇ ਤਕ ਸਰਹੱਦ ਪਾਰਲੇ ਅਤਿਵਾਦ ਤੋਂ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਸੁਰੱਖਿਆ ਦਾ ਸੰਕਲਪ ਕਰਦਿਆਂ ਕਿਹਾ ਕਿ ਜੇ ਪਾਕਿਸਤਾਨ ਨੇ ਭਾਰਤ ਵਿਰੁਧ ਅਪਣੀ ਹਿੰਸਾ ਨਾ ਰੋਕੀ ਤਾਂ ਇਸ ਦੇ ਗੰਭੀਰ ਸਿੱਟੇ ਨਿਕਲਣਗੇ। ਕਰਤਾਰਪੁਰ ਲਾਂਘੇ ਨੂੰ ਬਣਾਉਣ ਲਈ ਭਾਰਤ ਦੀ ਪਹੁੰਚ ਦੇ ਜਵਾਬ ਵਿਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਲਏ ਗਏ ਫ਼ੈਸਲੇ ਲਈ ਉਨ੍ਹਾਂ ਦਾ ਧਨਵਾਦ ਕਰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਫ਼ੌਜ ਦੇ ਮੁਖੀ ਜਨਰਲ ਬਾਜਵਾ ਵਲੋਂ ਭਾਰਤੀ ਫ਼ੌਜੀਆਂ ਅਤੇ ਬੇਗੁਨਾਹ ਨਾਗਰਿਕਾਂ ਦੀਆਂ ਹਤਿਆਵਾਂ ਰਾਹੀਂ ਅਤਿਵਾਦ ਨੂੰ ਹੱਲਾਸ਼ੇਰੀ

ਦੇਣ ਲਈ ਸਰਕਾਰੀ ਸ਼ਹਿ ਪ੍ਰਾਪਤ ਅਤਿਵਾਦ ਕਾਰਨ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਪਾਕਿਸਤਾਨ ਪ੍ਰਧਾਨ ਮੰਤਰੀ ਨੂੰ ਅਪਣੀ ਫ਼ੌਜ ਦੀ ਲਗਾਮ ਸੰਭਾਲਣ ਅਤੇ ਭਾਰਤੀ ਹਥਿਆਰਬੰਦ ਫ਼ੌਜਾਂ ਅਤੇ ਲੋਕਾਂ ਵਿਰੁਧ ਅਤਿਵਾਦ ਤੁਰਤ ਖ਼ਤਮ ਕਰਨ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਭਾਰਤ ਵਲੋਂ ਸਖ਼ਤ ਪ੍ਰਤੀਕਿਰਿਆ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਦੀ  ਗੱਲ ਕਹੀ। ਉਨ੍ਹਾਂ ਕਿਹਾ, ''ਮੈਂ ਕਰਤਾਰਪੁਰ ਜਾਣਾ ਚਾਹੁੰਦਾ ਹਾਂ ਅਤੇ ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ ਗੁਰਦਵਾਰਿਆਂ ਵਿਚ ਮੁੜ ਨਤਮਸਤਕ ਹੋਣਾ ਚਾਹੁੰਦਾ ਹਾਂ ਪਰ ਮੈਂ ਉਥੇ ਜਾ ਨਹੀਂ ਸਕਦਾ ਕਿਉਂਕਿ ਪਾਕਿਸਤਾਨ ਹਰ ਰੋਜ਼ ਮੇਰੇ ਲੋਕਾਂ ਨੂੰ ਮਾਰ ਰਿਹਾ ਹੈ।''

ਪੰਜਾਬ ਵਲੋਂ 20 ਸਾਲ ਖ਼ੂਨ-ਖ਼ਰਾਬਾ ਵੇਖੇ ਜਾਣ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਰਵਾਰ ਦਾ ਕਰਤਾਰਪੁਰ ਸਾਹਿਬ ਨਾਲ ਨੇੜੇ ਦਾ ਨਾਤਾ ਰਿਹਾ ਹੈ ਪਰ ਇਕ ਮੁੱਖ ਮੰਤਰੀ ਵਜੋਂ ਉਨ੍ਹਾਂ ਦੀ ਸੂਬੇ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਹੈ ਜਿਸ ਨੂੰ ਪਾਕਿਸਤਾਨ ਕਮਜ਼ੋਰ ਕਰਨਾ ਚਾਹੁੰਦਾ ਹੈ। ਪਾਕਿਸਤਾਨ ਫ਼ੌਜ ਦੇ ਮੁਖੀ ਦੀ ਤਿੱਖੀ ਆਲੋਚਨਾ ਕਰਦਿਆਂ ਕੈਪਟਨ ਨੇ ਕਿਹਾ ਕਿ ਉਹ ਖ਼ੁਦ ਇਕ ਫ਼ੌਜੀ ਹੋਣ ਨਾਤੇ ਫ਼ੌਜੀਆਂ ਦੀਆਂ ਹਤਿਆਵਾਂ ਪਿੱਛੇ ਕਿਸੇ ਵੀ ਤਰ੍ਹਾਂ ਦੇ ਤਰਕ ਨੂੰ ਨਹੀਂ ਵੇਖਦੇ। 

Related Stories