ਸੰਤ ਸਮਾਜ ਨੇ ਹਰਸਿਮਰਤ ਕੌਰ ਬਾਦਲ ਦਾ ਕੀਤਾ ਵਿਰੋਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਵੇਂ ਹੀ....

Sant Samaj

ਡੇਰਾ ਬਾਬਾ ਨਾਨਕ (ਭਾਸ਼ਾ) :  ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਸਮੇਂ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੂੰ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਵੇਂ ਹੀ ਹਰਸਿਮਰਤ ਕੌਰ ਬਾਦਲ ਸਟੇਜ 'ਤੇ ਬੋਲਣ ਲੱਗੀ ਤਾ ਸੰਤ ਸਮਾਜ 'ਚੋ ਕੁਝ ਪੰਥਕ ਆਗੂਆਂ ਨੇ ਅਕਾਲੀ ਦਲ ਦੇ ਖਿਲਾਫ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ ਅਤੇ ਸਮਾਗਮ ਵਿਚੋਂ ਵਾਕਆਉਟ ਕਰ ਦਿੱਤਾ।

ਇਨ੍ਹਾਂ ਪੰਥਕ ਆਗੂਆਂ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਪੰਥ ਦਾ ਦੋਸ਼ੀ ਹੈ ਅਤੇ ਅਕਾਲੀ ਦਲ ਦੇ ਸਮੇਂ ਹੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਦੱਸ ਦੇਈਏ ਕਿ ਬੀਤੇ ਦਿਨੀ ਅਕਾਲੀਆਂ ਅਤੇ ਕਾਂਗਰਸੀਆਂ ਵੱਲੋਂ ਇਕੋ ਮੰਚ ਸਾਂਝਾ ਕਰ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ, ਪਰ ਇਸ ਸਮਾਗਮ ਦੌਰਾਨ ਦੋਹਾਂ ਧਿਰਾਂ ਵੱਲੋਂ ਸਿਆਸੀ ਬਿਆਨਬਾਜ਼ੀ ਵੀ ਕੀਤੀ ਗਈ।