ਖੇਡ ਮੰਤਰੀ ਗੁਰਮੀਤ ਰਾਣਾ ਸੋਢੀ ਨੇ ਦੋਹਾਂ ਸਰਕਾਰਾਂ ਦਾ ਕੀਤਾ ਧੰਨਵਾਦ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਨੂੰ ਲੈ ਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਰਾਣਾ ਸੋਢੀ ਨੇ ਸਿੱਖ ਸੰਗਤ ਨੂੰ ਵਧਾਈ ਦਿੰਦੇ ਹੋਏ ਪੰਜਾਬ ਸਰਕਾਰ...

Gurmeet Rana Sodhi

ਡੇਰਾ ਬਾਬਾ ਨਾਨਕ (ਭਾਸ਼ਾ) : ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਰੱਖਣ ਨੂੰ ਲੈ ਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਰਾਣਾ ਸੋਢੀ ਨੇ ਸਿੱਖ ਸੰਗਤ ਨੂੰ ਵਧਾਈ ਦਿੰਦੇ ਹੋਏ ਪੰਜਾਬ ਸਰਕਾਰ ਅਤੇ ਭਾਰਤ ਸਰਕਾਰ ਦੇ ਨਾਲ ਨਾਲ ਪਾਕਿਸਤਾਨ ਸਰਕਾਰ ਦਾ ਧੰਨਵਾਦ ਕੀਤਾ। ਖੇਡ ਮੰਤਰੀ ਨੇ ਕਿਹਾ ਕਿ ਅੱਜ ਦਾ ਦਿਨ ਦੋਹਾਂ ਦੇਸ਼ਾਂ ਲਈ ਬਹੁਤ ਖਾਸ ਹੈ ਅਤੇ ਇਸਦੇ ਨਾਲ ਦੋਹਾਂ  ਦੇਸ਼ਾਂ ਦੇ ਰਿਸ਼ਤਿਆਂ ਵਿਚ ਸੁਧਾਰ ਆਵੇਗਾ। ਇਸਦੇ ਨਾਲ ਹੀ ਮੰਤਰੀ ਸੋਢੀ ਨੇ ਪਾਕਿਸਤਾਨ ਸਰਕਾਰ ਨੂੰ ਨਸੀਹਤ ਦਿੰਦੇ ਹੋਏ ਕਿਹਾ ਕਿ ਸਰਹੱਦ ਉੱਤੇ ਕੀਤਾ ਜਾਂਦਾ ਖੂਨ ਖਰਾਬਾ ਬੰਦ ਕਰਨਾ ਚਾਹੀਦਾ ਹੈ।

ਇਸਦੇ ਨਾਲ ਹੀ ਸੰਤ ਸਮਾਜ ਵਲੋਂ ਹਰਸਿਮਰਤ ਕੌਰ ਬਾਦਲ ਦਾ ਬਾਈਕਾਟ ਕਰਨ 'ਤੇ ਬੋਲਦੇ ਹੋਏ ਖੇਡ ਮੰਤਰੀ ਨੇ ਕਿਹਾ ਕਿ ਜੇ ਕਿਸੇ ਨੂੰ ਆਪਸੀ ਰੰਜਿਸ਼ ਹੈ ਤਾ ਉਹ ਬੈਠ ਕੇ ਸੁਲਝਾ ਲੈਣ। ਦੱਸ ਦੇਈਏ ਕਿ ਬੀਤੇ ਦਿਨੀ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖਣ ਨੂੰ ਲੈ ਕੇ ਆਯੋਜਿਤ ਸਮਾਗਮ ਵਿਚ ਸੰਤ ਸਮਾਜ ਨੇ ਹਰਸਿਮਰਤ ਕੌਰ  ਬਾਦਲ ਦਾ ਵਿਰੋਧ ਕਰਦੇ ਹੋਏ ਸਮਾਗਮ ਤੋਂ ਵਾਕ ਆਊਟ ਕਰ ਦਿੱਤਾ। ਸੰਤ ਸਮਾਜ ਦਾ ਕਹਿਣਾ ਸੀ ਕਿ ਉਹ ਪੰਥ ਦੇ ਦੋਸ਼ੀਆਂ ਨੂੰ ਸੁਨਣਾ ਨਹੀਂ ਚਾਹੁੰਦੇ।