ਸ਼ਹੀਦ ਸੁਖਬੀਰ ਸਿੰਘ ਦੇ ਇਕ ਪਰਿਵਾਰਕ ਮੈਂਬਰ ਨੂੰ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ

ਏਜੰਸੀ

ਖ਼ਬਰਾਂ, ਪੰਜਾਬ

ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।

Punjab CM announces ex-Gratia of Rs.50 lakh & job for a family member of Martyr sepoy Sukhbir Singh. PUNJAB

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 18 ਜੇ.ਏ.ਕੇ. ਆਰ.ਆਈ.ਐਫ. ਦੇ ਸਿਪਾਹੀ ਸੁਖਬੀਰ ਸਿੰਘ ਜੋ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਦੇ ਸੁੰਦਰਬਨੀ ਇਲਾਕੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨ ਸੈਨਾ ਵੱਲੋਂ ਕੀਤੀ ਅੰਨ੍ਹੇਵਾਹ ਫਾਇਰਿੰਗ ਵਿੱਚ ਸ਼ਹੀਦ ਹੋ ਗਿਆ ਸੀ, ਦੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਤੇ 50 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ।

ਸ਼ਹੀਦ ਨੂੰ ਸ਼ਰਧਾਂਜਲੀ ਭੇਟ ਅਤੇ ਦੁਖੀ ਪਰਿਵਾਰ ਨਾਲ ਆਪਣੀ ਸੰਵੇਦਨਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 22 ਵਰ੍ਹਿਆਂ ਦਾ ਸਿਪਾਹੀ ਸੁਖਬੀਰ ਸਿੰਘ ਇਕ ਬਹਾਦਰ ਤੇ ਉਤਸ਼ਾਹੀ ਸੈਨਿਕ ਸੀ। ਦੇਸ਼ ਇਸ ਸੈਨਿਕ ਦੀ ਮਹਾਨ ਕੁਰਬਾਨੀ ਅਤੇ ਡਿਊਟੀ ਪ੍ਰਤੀ ਸਮਰਪਣ ਭਾਵਨਾ ਨੂੰ ਹਮੇਸ਼ਾ ਯਾਦ ਰੱਖੇਗਾ ਅਤੇ ਨੌਜਵਾਨਾਂ ਲਈ ਪ੍ਰੇਰਨਾ ਦਾ ਸ੍ਰੋਤ ਰਹੇਗਾ।

ਸਿਪਾਹੀ ਸੁਖਬੀਰ ਸਿੰਘ ਜੋ ਤਰਨ ਤਾਰਨ ਜ਼ਿਲੇ ਦੀ ਤਹਿਸੀਲ ਖਡੂਰ ਸਾਹਿਬ ਦੇ ਪਿੰਡ ਖੁਵਾਸਪੁਰ ਦਾ ਰਹਿਣ ਵਾਲਾ ਸੀ, ਆਪਣੇ ਪਿੱਛੇ ਪਿਤਾ ਕੁਲਵੰਤ ਸਿੰਘ, ਮਾਤਾ ਜਸਬੀਰ ਕੌ ਰ, ਵਿਆਹੁਤਾ ਭਰਾ ਕੁਲਦੀਪ ਸਿੰਘ ਅਤੇ ਦੋ ਭੈਣਾਂ ਦਵਿੰਦਰ ਕੌਰ (ਵਿਆਹੀ) ਤੇ ਕੁਲਵਿੰਦਰ ਕੌਰ (ਅਣਵਿਆਹੀ) ਛੱਡ ਗਿਆ।