ਦਿੱਲੀ 'ਚ ਕੰਡਿਆਲੀਆਂ ਤਾਰਾਂ ਲਾ ਕੇ ਪੁਲਿਸ ਫੋਰਸ ਤਾਇਨਾਤ, ਕਿਸਾਨਾਂ ਲਈ ਨਹੀਂ ਸੌਖਾ ਦਾਖਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ 'ਚ ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾ ਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।

delhi police

ਨਵੀਂ ਦਿੱਲੀ: ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦੇ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ। ਇਸ ਦੌਰਾਨ ਕਿਸਾਨ ਪੂਰੀ ਤਿਆਰੀ 'ਚ ਦਿੱਲੀ ਵੱਲ ਵਧ ਰਹੇ ਹਨ। ਕਿਸਾਨਾਂ ਨੇ ਵੱਖ-ਵੱਖ ਥਾਈਂ ਬਾਰਡਰ ਪਾਰ ਕਰਦਿਆਂ, ਪਾਣੀ ਦੀਆਂ ਬੁਛਾੜਾਂ ਤੇ ਪੁਲਿਸ ਬਲ ਨਾਲ ਮੁਕਾਬਲਾ ਕਰਦਿਆਂ ਉਹ ਦਿੱਲੀ ਵੱਲ ਕੂਚ ਕਰ ਰਹੇ ਹਨ। ਦੂਜੇ ਪਾਸੇ ਦਿੱਲੀ ਬਾਰਡਰ ਤੇ ਵੀ ਵੱਡੀ ਗਿਣਤੀ ਪੁਲਿਸ ਫੋਰਸ ਤਾਇਨਾਤ ਹੈ। ਪੁਲਿਸ ਦੀ ਕਹਿਣਾ ਹੈ ਕਿ ਕੋਸ਼ਿਸ਼ ਇਹੀ ਹੈ ਕਿ ਕਿਸਾਨਾਂ ਨੂੰ ਦਿੱਲੀ ਦਾਖਲ ਹੋਣ ਤੋਂ ਰੋਕਣਾ ਹੈ।

ਦਿੱਲੀ 'ਚ ਕੰਡਿਆਲੀਆਂ ਤਾਰਾਂ ਤੇ ਬੈਰੀਕੇਡ ਲਾ ਕੇ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਵਾਟਰ ਕੈਨਨ ਦਾ ਇਸਤੇਮਾਲ ਕਰਨ ਦੀ ਵੀ ਪੂਰੀ ਤਿਆਰੀ ਖਿੱਚੀ ਗਈ ਹੈ। ਅੱਜ ਦਿੱਲੀ ਪੁਲਿਸ ਨੇ ਕਿਸਾਨੀ ਸੰਘਰਸ਼ ਦੇ ਚਲਦਿਆਂ ਸਿੰਘੂ ਬਾਰਡਰ 'ਤੇ ਸੁਰੱਖਿਆ ਵਧਾ ਦਿੱਤੀ ਹੈ।

ਜਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਦੇ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਹਨ। ਬੀਤੇ ਦਿਨ ਦਿੱਲੀ ਜਾ ਰਹੇ ਕਿਸਾਨਾਂ ਨੂੰ ਹਰਿਆਣਾ ਬਾਰਡਰ 'ਤੇ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰ ਕਿਸਾਨਾਂ ਨੇ ਹਰਿਆਣਾ ਪੁਲਿਸ ਦੀ ਹਰ ਕੋਸ਼ਿਸ਼ ਅਸਫਲ ਕਰ ਦਿੱਤੀ। ਦਿੱਲੀ ਜਾਣ 'ਤੇ ਪੰਜਾਬ ਦੇ ਕਿਸਾਨਾਂ ਤੇ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਪੁਲਿਸ ਵੱਲੋਂ ਲਾਏ ਗਏ ਬੈਰੀਕੇਡ ਤੋੜ ਦਿੱਤੇ ਗਏ ਹਨ। ਇਸ ਨਾਲ ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ ਪੈਦਾ ਹੋ ਗਿਆ। ਬਾਅਦ 'ਚ ਪੁਲਿਸ ਨੇ ਕਿਸਾਨਾਂ ਨੂੰ ਪੈਦਲ ਅੱਗੇ ਵਧਣ ਦੀ ਮਨਜ਼ੂਰੀ ਦੇ ਦਿੱਤੀ।