ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਨਿੰਦਣਯੋਗ : ਰੰਧਾਵਾ

ਏਜੰਸੀ

ਖ਼ਬਰਾਂ, ਪੰਜਾਬ

ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਨਿੰਦਣਯੋਗ : ਰੰਧਾਵਾ

image

ਚੰਡੀਗੜ੍ਹ, 26 ਨਵੰਬਰ : ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਹਰਿਆਣਾ ਦੇ ਬਾਰਡਰ ਉਤੇ ਪੰਜਾਬ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਹੈ। ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਕਰੜੀ ਆਲੋਚਨਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਸੰਵਿਧਾਨਕ ਹੱਕ ਖੋਹਣ ਲਈ ਬੱਜਰ ਗਲਤੀ ਕੀਤੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਸਾਨਾਂ ਦੀ ਹਮਾਇਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣੇ ਜਮੂਹਰੀ ਹੱਕਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਵਿਖੇ ਧਰਨਾ ਦੇਣ ਜਾ ਰਹੇ ਸਨ ਜੋ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਵਿੱਚ ਹੱਕ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਬਾਰਡਰਾਂ ਨੂੰ ਸੀਲ ਕਰ ਕੇ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਬਿਗਾਨਗੀ ਦਾ ਅਹਿਸਾਸ ਕਰਵਾਇਆ।