ਪਰਨੀਤ ਕੌਰ ਵੱਲੋਂ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਚਿੰਤਾਵਾਂ ਦੂਰ ਕਰਨ ਦੀ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।

Preneet Kaur urges PM to address farmers’ concerns

ਚੰਡੀਗੜ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੌਮੀ ਮਾਰਗ ਦੇ ਨਾਲ ਅਤੇ ਕੌਮੀ ਰਾਜਧਾਨੀ ਦੁਆਲੇ ਨਵੇਂ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੀਆਂ ਚਿੰਤਾਵਾਂ ਦਾ ਛੇਤੀ ਹੱਲ ਕਰਨ। ਪਰਨੀਤ ਕੌਰ ਨੇ ਹਰਿਆਣਾ ਸਰਕਾਰ ਵੱਲੋਂ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਲਈ ਦਿੱਲੀ ਜਾ ਰਹੇ ਕਿਸਾਨਾਂ ’ਤੇ ਬਲ ਦੀ ਜ਼ੋਰਦਾਰ ਵਰਤੋਂ ਕੀਤੇ ਜਾਣ ਦੀ ਨਿੰਦਾ ਕੀਤਾ।

ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀਮਤੀ ਪਰਨੀਤ ਕੌਰ ਨੇ ਅਫਸੋਸ ਜ਼ਾਹਰ ਕੀਤਾ ਕਿ ਕਿਸਾਨਾਂ ਵੱਲੋਂ ਪਿਛਲੇ ਦੋ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ ਵਿਰੋਧ ਪ੍ਰਦਰਸ਼ਨ ਦੇ ਬਾਵਜੂਦ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋਈ। ਉਨਾਂ ਕਿਹਾ, , “ਨੈਤਿਕ ਤੌਰ ’ਤੇ ਇਹ ਕੇਂਦਰ ਸਰਕਾਰ ਹੈ ਜਿਸਨੂੰ ਕਿਸਾਨਾਂ ਤੱਕ ਪਹੁੰਚ ਕਰਨੀ ਚਾਹੀਦੀ ਸੀ।” ੳਨਾਂ ਅੱਗੇ ਕਿਹਾ, “ਜਦੋਂ  ਕਿਸਾਨ ਕੇਂਦਰ ਸਰਕਾਰ ਦਾ ਦਰਵਾਜ਼ਾ ਖੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ  ਉਨਾਂ ’ਤੇ  ਲਾਠੀਆਂ, ਅੱਥਰੂ ਗੈਸ ਦੇ ਗੋਲੇ ਅਤੇ ਜਲ ਤੋਪਾਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ।

ਵਿਦੇਸ਼ ਮਾਮਲਿਆਂ ਬਾਰੇ ਸਾਬਕਾ ਕੇਂਦਰੀ ਰਾਜ ਮੰਤਰੀ ਨੇ ਉਮੀਦ ਜਤਾਈ ਕਿ ਕੇਂਦਰ ਸਰਕਾਰ ਹੁਣ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਸੁਣੇਗੀ ਅਤੇ ਉਨਾਂ ਦਾ ਹੱਲ ਕਰੇਗੀ ਅਤੇ ਸਵਾਰਥ ਹਿੱਤਾਂ ਦੁਆਰਾ ਉਨਾਂ ਨੂੰ ਗੁੰਮਰਾਹ ਕੀਤੇ ਜਾਣ ਦੀ ਆਗਿਆ ਨਹੀਂ ਦੇਵੇਗੀ। ਉਨਾਂ ਕਿਹਾ, “ਘੱਟੋ ਘੱਟ ਸਮਰਥਨ ਮੁੱਲ ਖ਼ਤਮ ਹੋਣ ਸਬੰਧੀ ਕਿਸਾਨਾਂ ਦੀਆਂ ਚਿੰਤਾਵਾਂ ਅਤੇ ਖ਼ਦਸ਼ੇ ਸਹੀ ਹਨ। ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਾਨੂੰਨੀ ਉਪਾਵਾਂ ਅਤੇ ਸੁਰੱਖਿਆ ਪ੍ਰਬੰਧਾਂ ਨਾਲ ਕਿਸਾਨਾਂ ਦੀਆਂ ਇਨਾਂ ਚਿੰਤਾਵਾਂ ਅਤੇ ਖ਼ਦਸ਼ਿਆਂ ਨੂੰ ਦੂਰ ਕਰਨ ਵਿੱਚ ਕੋਈ ਸਮੱਸਿਆ ਨਹੀਂ ਹੋਣੀ ਚਾਹੀਦੀ।’’

ਸੰਸਦ ਮੈਂਬਰ ਨੇ ਪੰਜਾਬ ਦੇ ਕਿਸਾਨਾਂ ਵੱਲੋਂ ਆਪਣਾ ਰੋਸ ਸ਼ਾਂਤਮਈ ਢੰਗ ਨਾਲ ਜਾਰੀ ਰੱਖਣ ਲਈ ਉਨਾਂ ਦੇ ਹੌਂਸਲੇ ਅਤੇ ਦਿ੍ਰੜਤਾ ਦੀ ਸ਼ਲਾਘਾ ਕੀਤੀ ਜੋ ਪੁਲੀਸ ਬਲ ਦੀ ਜ਼ੋਰਦਾਰ ਵਰਤੋਂ ਅਤੇ ਭਾਰੀ ਰੋਕਾਂ ਦੇ ਬਾਵਜੂਦ ਦਿੱਲੀ ਪਹੁੰਚਣ ਵਿਚ ਕਾਮਯਾਬ ਰਹੇ ਅਤੇ ਕੇਂਦਰ ਸਰਕਾਰ ਨੂੰ ਉਥੇ ਸ਼ਾਂਤਮਈ ਪ੍ਰਦਰਸ਼ਨ ਕਰਨ ਦੀ ਆਗਿਆ ਦੇਣ ਲਈ ਮਜਬੂਰ ਕੀਤਾ।