ਖੱਟਰ ਸਰਕਾਰ ਕਿਸਾਨਾਂ ਨੂੰ ਕਿਉਂ ਰੋਕ ਰਹੀ ਹੈ ? : ਸੁਖਬੀਰ ਬਾਦਲ

ਏਜੰਸੀ

ਖ਼ਬਰਾਂ, ਪੰਜਾਬ

ਖੱਟਰ ਸਰਕਾਰ ਕਿਸਾਨਾਂ ਨੂੰ ਕਿਉਂ ਰੋਕ ਰਹੀ ਹੈ ? : ਸੁਖਬੀਰ ਬਾਦਲ

image

ਅੰਮ੍ਰਿਤਸਰ, 26 ਨਵੰਬਰ (ਸੁਰਜੀਤ ਸਿੰਘ ਖ਼ਾਲਸਾ) : ਸ਼੍ਰੋਮਣੀ ਅਕਾਲੀ ਦੱਲ ਸੱਭ ਤੋਂ ਵੱਧ ਕਿਸਾਨਾਂ ਦੀ ਹਿਤੈਸ਼ੀ ਪਾਰਟੀ ਹੈ ਖੇਤੀ ਵਿਰੋਧੀ ਬਿਲਾਂ ਦੇ ਵਿਰੋਧ ਵਿਚ ਸ਼ੰਘਰਸ਼ ਕਰ ਰਹੇ ਕਿਸਾਨਾਂ ਦਾ ਹਰ ਤਰ੍ਹਾਂ ਸਾਥ ਦਿਆਂਗੇ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਾਬਕਾ ਉਪ ਮੁਖ ਮੰਤਰੀ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦੱਲ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਵਿਖੇ ਪ੍ਰੈੱਸ ਕਾਨਫ਼ਰੰਸ ਵਿਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਤੇ ਖੇਤੀ ਵਿਰੋਧੀ ਕਨੂੰਨਾਂ ਵਿਰੁਧ ਦਿਲੀ ਦੀ ਸਰਕਾਰ ਵਿਰੁਧ ਅੰਦੋਲਨ ਕਰਨ ਜਾ ਰਹੇ ਕਿਸਾਨਾਂ 'ਤੇ ਲਾਠੀ ਚਾਰਜ ਅਤੇ ਪਾਣੀ ਦੀਆਂ ਬੁਛਾੜਾ ਮਾਰਨ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਦੇਸ਼ ਦੇ ਹਰ ਵਿਅਕਤੀ ਨੂੰ ਇਕੋ ਜਿਹੇ ਹੱਕ ਹਨ ਪਰ ਪੰਜਾਬ ਨੂੰ ਦੇਸ਼ ਦਾ ਹਿਸਾ ਨਹੀਂ ਸਮਝਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਸ਼ੰਘਰਸ਼ ਕੇਂਦਰ ਸਰਕਾਰ ਵਿਰੁਧ ਹੈ ਨਾ ਕਿ ਹਰਿਆਣਾ ਸਰਕਾਰ ਦੇ ਵਿਰੁਧ।
ਹਰਿਆਣਾ ਸਮੇਤ ਸਾਰੇ ਦੇਸ਼ ਦੇ ਕਿਸਾਨ ਇਸ ਸ਼ੰਘਰਸ਼ ਵਿਚ ਸ਼ਾਮਲ ਹੋਏ ਹਨ ਪਰ ਪੰਜਾਬ ਦੇ ਕਿਸਾਨਾਂ ਨੂੰ ਹਰਿਆਣੇ ਵਿਚ ਦਾਖ਼ਲ ਹੋਣ ਤੋਂ ਕਿਉਂ ਰੋਕਿਆ ਜਾ ਰਿਹਾ ਹੈ। ਖਟਰ ਸਰਕਾਰ ਨੇ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਰਵਈਆ ਅਪਣਾ ਕਿ ਸਵਿਧਾਨ ਦੀ ਧਜੀਆਂ ਉਡਾਈਆਂ ਹਨ। ਜਿਸ ਤਰ੍ਹਾਂ ਕਾਂਗਰਸ ਦੀ ਭਜਨ ਲਾਲਾ ਸਰਕਾਰ ਸਮੇਂ ਪੰਜਾਬ ਨਾਲ ਦੁਸ਼ਮਣਾਂ ਵਾਲਾ ਸਲੂਕ ਕੀਤਾ ਸੀ ਅੱਜ ਖਟਰ ਸਰਕਾਰ ਨੇ ਕੀਤਾ ਹੈ।
  ਇਸ ਸਮੇਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਦਲਜੀਤ ਸਿੰਘ ਚੀਮਾਂ, ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਚਰਨਜੀਤ ਸਿੰਘ ਬਰਾੜ ਆਦਿ ਆਗੂ ਹਾਜ਼ਰ ਸਨ।
ਫੋਟੋ ਕੈਪਸ਼ਨ-ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਸ੍ਰ ਸੁਖਬੀਰ ਸਿੰਘ ਬਾਦਲ ਅਤੇ ਹੋਰ ਆਗੂ।