ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਗ਼ੈਰ ਪੰਜਾਬੀ ਭਰਤੀਆਂ ਦੇ ਵੱਡੇ ਭ੍ਰਿਸ਼ਟਾਚਾਰ ਦੀ ਉੱਚ ਪੱਧਰ ’ਤੇ

ਏਜੰਸੀ

ਖ਼ਬਰਾਂ, ਪੰਜਾਬ

ਜਥੇਦਾਰ ਰਣਜੀਤ ਸਿੰਘ ਤਲਵੰਡੀ ਨੇ ਗ਼ੈਰ ਪੰਜਾਬੀ ਭਰਤੀਆਂ ਦੇ ਵੱਡੇ ਭ੍ਰਿਸ਼ਟਾਚਾਰ ਦੀ ਉੱਚ ਪੱਧਰ ’ਤੇ ਜਾਂਚ ਦੀ ਮੰਗ ਕੀਤੀ

image

ਚੰਡੀਗੜ੍ਹ, 26 ਨਵੰਬਰ (ਨਰਿੰਦਰ ਸਿੰਘ ਝਾਂਮਪੁਰ) : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਅੱਜ ਵਿਸ਼ਾਲ ਇਕੱਠ ਕਰ ਕੇ ਲੋਹ ਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਵੱਡੇ ਬੇਟੇ ਸ: ਰਣਜੀਤ ਸਿੰਘ ਤਲਵੰਡੀ ਦਾ ਵਿਸੇਸ਼ ਸਨਮਾਨ ਕੀਤਾ। ਜਿੰਨਾਂ ਨੂੰ ਪਾਰਟੀ ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਪ੍ਰਧਾਨ ਸ: ਸੁਖਦੇਵ ਸਿੰਘ ਢੀਡਸਾ ਨੇ ਬਹੁਤ ਅਹਿਮ ਜ਼ਿੰਮੇਵਾਰੀ ਦੇਕੇ ਨਿਵਾਜਿਆ ਹੈ। 
ਇਸ ਮੌਕੇ ਪਾਰਟੀ ਦੇ ਨਵ ਨਿਯੁਕਤ ਬੁਲਾਰੇ ਸ: ਕਰਨੈਲ ਸਿੰਘ ਪੀਰਮੁਹੰਮਦ, ਸ: ਮਾਨ ਸਿੰਘ ਗਰਚਾ, ਸ:ਸੁਖਦੇਵ ਸਿੰਘ ਚੱਕ, ਸ: ਜਗਤਾਰ ਸਿੰਘ ਤਲਵੰਡੀ ਵਿਸੇਸ਼ ਤੌਰ ’ਤੇ ਹਾਜ਼ਰ ਸਨ। ਪ੍ਰੈੱਸ ਨੂੰ ਜਾਰੀ ਬਿਆਨ ਵਿਚ ਸ: ਰਣਜੀਤ ਸਿੰਘ ਤਲਵੰਡੀ ਅਤੇ ਸ: ਕਰਨੈਲ ਸਿੰਘ ਪੀਰਮੁਹੰਮਦ ਨੇ ਬਹੁਤ ਸਨਸਨੀਖੇਜ ਪ੍ਰਗਟਾਵਾ ਕਰਦਿਆ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਸੁਰੱਖਿਆ ਲਈ ਗ਼ੈਰ-ਪੰਜਾਬੀ ਅਫ਼ਸਰਾਂ/ਮੁਲਾਜ਼ਮਾਂ ਦੀ ਭਰਤੀ ਲਈ ਗ਼ੈਰ ਕਨੂੰਨੀ ਭਰਤੀ ਪ੍ਰਕਿਰਿਆ ਰਾਹੀ 192 ਗ਼ੈਰ ਪੰਜਾਬੀ ਭਰਤੀ ਕਰਨ ਦਾ ਸਖ਼ਤ ਨੋਟਿਸ ਲੈਦਿਆਂ ਪੰਜਾਬ ਸਰਕਾਰ ਪਾਸੋ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਇਸ ਤੋ ਸੰਗੀਨ ਅਪਰਾਧ ਤੇ ਭ੍ਰਿਸ਼ਟਾਚਾਰ ਹੋਰ ਕੋਈ ਹੋ ਨਹੀ ਸਕਦਾ। 
ਪੰਜਾਬ ਦੀ ਜਵਾਨੀ ਡਿਗਰੀਆਂ ਡਿਪਲੋਮੇ ਲੈਕੇ ਦਰ-ਦਰ ਭਟਕ ਰਹੇ ਹਨ ਦੂਸਰੇ ਪਾਸੇ ਸੰਵਿਧਾਨ ਦੀਆ ਝੂਠੀਆਂ ਕਸਮਾਂ ਖਾ ਕੇ ਰਾਜਨੀਤਕ ਪਾਰਟੀਆਂ ਦੇ ਆਗੂ ਸੱਤਾ ਵਿਚ ਆ ਕੇ ਅਪਣੇ ਸੂਬੇ ਦੇ ਵੋਟਰਾਂ ਨੂੰ ਭੁੱਲਕੇ ਗ਼ੈਰ ਪੰਜਾਬੀਆਂ ਨੂੰ ਪੰਜਾਬੀਆਂ ਦਾ ਹੱਕ ਖੋਹ ਕੇ ਦੇ ਰਹੇ ਹਨ। 
ਪੰਜਾਬ ਕੈਬਨਿਟ ਨੇ ਅਜਿਹੀ ਭਰਤੀ ਲਈ ਨਿਯਮਾਂ ’ਚ ਵਿਸ਼ੇਸ਼ ਛੋਟਾਂ ਦਿਤੀਆਂ, ਜਿਸ ਦੇ ਸਿੱਟੇ ਵਜੋਂ ਕਰੀਬ 19 ਸੂਬਿਆਂ ਦੇ ਸਰਵਿੰਗ/ਸੇਵਾਮੁਕਤ ਅਫ਼ਸਰ ਤੇ ਮੁਲਾਜ਼ਮ ਮੁੱਖ ਮੰਤਰੀ ਦੀ ਸੁਰੱਖਿਆ ਲਈ ਬਣੇ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ’ਚ ਭਰਤੀ ਹੋਣ ’ਚ ਸਫ਼ਲ ਹੋ ਗਏ। ਤੱਥਾਂ ਅਨੁਸਾਰ ਗੈਰ-ਪੰਜਾਬੀਆਂ ਦੀ ਭਰਤੀ ਇਕੱਲੀ ਗੱਠਜੋੜ ਸਰਕਾਰ ਸਮੇਂ ਹੀ ਨਹੀਂ ਬਲਕਿ ਮੌਜੂਦਾ ਕਾਂਗਰਸ ਸਰਕਾਰ ’ਚ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਵੀ ਹੋਈ ਹੈ। 
ਸਿੱਧੀ ਭਰਤੀ ਦਾ ਰੌਲਾ ਪੈਣ ਮਗਰੋਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਰਿਪੋਰਟ  ਵੀ ਮੰਗੀ ਸੀ ਪਰ ਅਜੇ ਤੱਕ ਉਸ ਰਿਪੋਰਟ ਦਾ ਕੀ ਬਣਿਆ ਉਸ ਦੀ ਕੋਈ ਜਾਣਕਾਰੀ ਨਹੀ।  ਇਹ ਰਿਪੋਰਟ ਹੁਣ ਉਪ ਮੁੱਖ ਮੰਤਰੀ ਕੋਲ ਹੁਣ ਪੁੱਜੀ ਹੈ, ਜਿਸ ਅਨੁਸਾਰ ਕੇਂਦਰੀ ਸੁਰੱਖਿਆ ਬਲਾਂ ਦੇ ਸਰਵਿੰਗ/ਸੇਵਾਮੁਕਤ 209 ਅਫ਼ਸਰ ਤੇ ਮੁਲਾਜ਼ਮ ‘ਸਪੈਸ਼ਲ ਪ੍ਰੋਟੈਕਸ਼ਨ ਯੂਨਿਟ’ ‘ਚ ਭਰਤੀ ਕੀਤੇ ਗਏ ਹਨ। ਤਲਵੰਡੀ ਨੇ ਕਿਹਾ ਕਿ ਇਨ੍ਹਾਂ ’ਚੋਂ ਅਕਾਲੀ-ਭਾਜਪਾ ਗੱਠਜੋੜ ਨੇ ਸਾਲ 2014 ਅਤੇ ਸਾਲ 2016 ਵਿੱਚ 146 ਜਣੇ ਭਰਤੀ ਕੀਤੇ ਸਨ ਜਦੋਂਕਿ ਅਮਰਿੰਦਰ ਸਿੰਘ ਦੇ ਕਾਰਜਕਾਲ ਦੌਰਾਨ 63 ਅਧਿਕਾਰੀ ਭਰਤੀ ਕੀਤੇ ਗਏ ਹਨ।     
ਐਸਏਐਸ-ਨਰਿੰਦਰ-26-2