ਵਿਧਾਇਕ ਮਦਨ ਲਾਲ ਜਲਾਲਾਪੁਰ ਖਿਲਾਫ ਪੰਜਾਬੀ ਯੂਨੀਵਰਸਿਟੀ ਦੇ VC ਨੇ ਠੋਕਿਆ 20 ਕਰੋੜ ਦਾ ਮਾਣਹਾਨੀ ਕੇਸ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ 20 ਕਰੋੜ ਦਾ ਮਾਣਹਾਨੀ ਕੇਸ ਦਰਜ ਕਰਵਾਇਆ ਗਿਆ ਹੈ।

MLA Madan Lal Jalalpur

ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵਲੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਖਿਲਾਫ਼ 20 ਕਰੋੜ ਦਾ ਮਾਣਹਾਨੀ ਕੇਸ ਦਰਜ ਕਰਵਾਇਆ ਗਿਆ ਹੈ। ਇਹ ਨੋਟਿਸ ਵਿਧਾਇਕ ਵਲੋਂ ਵਾਈਸ ਚਾਂਸਲਰ ਖਿਲਾਫ਼ ਗਲਤ ਸ਼ਬਦਾਵਲੀ ਵਰਤਣ ਦੇ ਮਾਮਲੇ ਵਿਚ ਭੇਜਿਆ ਗਿਆ ਹੈ।

ਦਰਅਸਲ 24 ਨਵੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹੁੰਚੇ ਸਨ। ਇਸ ਮੌਕੇ ਮੁੱਖ ਮੰਤਰੀ ਚੰਨੀ ਦੀ ਪ੍ਰੈੱਸ ਕਾਨਫਰੰਸ ਤੋਂ ਪਹਿਲਾਂ ਘਨੌਰ ਸੀਟ ਤੋਂ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ 'ਤੇ ਵੱਡੇ ਦੋਸ਼ ਲਾਏ ਅਤੇ ਉਹਨਾਂ ਦੀ ਨਿਯੁਕਤੀ 'ਤੇ ਸਵਾਲ ਚੁੱਕਦਿਆਂ ਉਹਨਾਂ ਨੂੰ ਆਰਐਸਐਸ ਦਾ ਬੰਦਾ ਕਿਹਾ, ਜਿਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਿਯੁਕਤ ਕੀਤਾ ਗਿਆ ਸੀ।

ਉਹਨਾਂ ਕਿਹਾ ਕਿ ਵਾਈਸ ਚਾਂਸਲਰ ਨੇ ਯੂਨੀਵਰਸਿਟੀ ਦਾ ਬੇੜਾ ਗਰਕ ਕਰ ਦਿੱਤਾ। ਅਜਿਹੇ ਆਰਐਸਐਸ ਦੇ ਵਿਅਕਤੀ ਨੂੰ ਘਰ ਤੋਰਨਾ ਚਾਹੀਦਾ ਹੈ। ਇਸ ਸਬੰਧੀ ਵਿਧਾਇਕ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋਈ ਸੀ।