ਜੇਲ੍ਹ 'ਚ ਬੰਦ ਨਵਜੋਤ ਸਿੱਧੂ ਨੂੰ ਪ੍ਰਿਅੰਕਾ ਗਾਂਧੀ ਨੇ ਲਿਖੀ ਚਿੱਠੀ, ਆਖ਼ਰ ਕੀ ਲਿਖਿਆ ਹੈ ਚਿੱਠੀ 'ਚ?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਦੀ ਛੇ ਮਹੀਨਿਆਂ ਦੀ ਸਜ਼ਾ ਬਾਕੀ

photo

 

ਚੰਡੀਗੜ੍ਹ: ਰੋਡ ਰੇਜ ਦੇ 34 ਸਾਲ ਪੁਰਾਣੇ ਮਾਮਲੇ ਵਿੱਚ ਇੱਕ ਸਾਲ ਦੀ ਸਜ਼ਾ ਕੱਟ ਨਵਜੋਤ ਸਿੰਘ ਸਿੱਧੂ ਨੂੰ ਪਾਰਟੀ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਇੱਕ ਚਿੱਠੀ ਭੇਜੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਪ੍ਰਿਅੰਕਾ ਨੇ ਇਹ ਚਿੱਠੀ ਉਨ੍ਹਾਂ ਨੂੰ ਜੇਲ੍ਹ 'ਚ ਹੀ ਭੇਜੀ।

ਚਿੱਠੀ ਵਿੱਚ ਕੀ ਲਿਖਿਆ ਗਿਆ ਹੈ, ਇਸ ਬਾਰੇ ਸਿੱਧੂ ਨੇ ਹਾਲੇ ਤੱਕ ਖੁਲਾਸਾ ਨਹੀਂ ਕੀਤਾ ਹੈ ਪਰ ਪ੍ਰਿਅੰਕਾ ਗਾਂਧੀ ਵੱਲੋਂ ਉਨ੍ਹਾਂ ਨੂੰ ਪੱਤਰ ਭੇਜੇ ਜਾਣ ਤੋਂ ਬਾਅਦ ਇਹ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਨਮੋਸ਼ੀਜਨਕ ਹਾਰ ਤੋਂ ਬਾਅਦ ਵੀ ਸਿੱਧੂ ਅਜੇ ਵੀ ਗਾਂਧੀ ਦੇ ‘ਗੁੱਡ ਬੁੱਕ' ਵਿੱਚ ਹਨ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਇਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਸਿੱਧੂ ਨੂੰ ਕੋਈ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ।

ਸਿੱਧੂ ਮਈ-2022 ਵਿੱਚ ਜੇਲ੍ਹ ਗਏ ਸਨ ਅਤੇ ਉਨ੍ਹਾਂ ਦੀ 6 ਮਹੀਨੇ ਦੀ ਸਜ਼ਾ ਪੂਰੀ ਹੋ ਚੁੱਕੀ ਹੈ। ਉਹਨਾਂ ਦੀ ਇੱਕ ਸਾਲ ਦੀ ਸਜ਼ਾ ਮਈ-2023 ਵਿੱਚ ਪੂਰੀ ਹੋਵੇਗੀ। ਇਸ ਨਜ਼ਰੀਏ ਤੋਂ ਸਿੱਧੂ 6 ਮਹੀਨੇ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਇਸ ਸਾਲ ਫਰਵਰੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਸਮੇਂ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਨ। ਹਾਲਾਂਕਿ ਕਾਂਗਰਸ ਨੇ ਉਨ੍ਹਾਂ ਦੀ ਥਾਂ 'ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਮੈਦਾਨ 'ਚ ਉਤਾਰਿਆ ਸੀ। ਇਸ ਨੂੰ ਲੈ ਕੇ ਸਿੱਧੂ ਅਤੇ ਚੰਨੀ ਵਿਚਾਲੇ ਮਤਭੇਦ ਵੀ ਸਾਹਮਣੇ ਆਏ ਸਨ।