Union Agriculture Minister ਸ਼ਿਵਰਾਜ ਸਿੰਘ ਚੌਹਾਨ ਪੁੱਜੇ ਰਣਸੀਂਹ ਕਲਾਂ
ਸਰ੍ਹੋਂ ਦੇ ਸਾਗ ਤੇ ਮੱਕੀ ਦੀ ਰੋਟੀ ਦਾ ਚੱਖਿਆ ਸਵਾਦ
ਨਿਹਾਲ ਸਿੰਘ ਵਾਲਾ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੋਗਾ ਜ਼ਿਲ੍ਹੇ ਦੇ ਪਿੰਡ ਰਣਸੀਂਹ ਕਲਾਂ ਵਿਖੇ ਵਿਕਾਸ ਕਾਰਜਾਂ ਨੂੰ ਦੇਖਣ ਅਤੇ ਕਿਸਾਨਾਂ ਦੀਆਂ ਸਮੱਸਿਆਂਵਾਂ ਨੂੰ ਸੁਣਨ ਲਈ ਪੁੱਜੇ ਹਨ। ਸ਼ਿਵਰਾਜ ਸਿੰਘ ਚੌਹਾਨ ਆਪਣੇ ਦੌਰੇ ਦੌਰਾਨ ਪੰਜਾਬ ਦੇ ਕਿਸਾਨਾਂ, ਮਨਰੇਗਾ ਵਰਕਰਾਂ ਅਤੇ ਪਿੰਡਾਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਨਗੇ। ਇਸ ਤੋਂ ਮਿਲਣ ਵਾਲੇ ਫੀਡਬੈਕ ਦੇ ਆਧਾਰ ’ਤੇ ਕੇਂਦਰ ਦੀ ਖੇਤੀ ਅਤੇ ਪੇਂਡੂ ਵਿਕਾਸ ਨੀਤੀਆਂ ਨੂੰ ਹੋਰ ਸਹੀ ਬਣਾਉਣ ’ਚ ਮਦਦ ਮਿਲੇਗੀ।
ਜ਼ਿਕਰਯੋਗ ਹੈ ਕਿ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਿਛਲੇ ਕੁਝ ਮਹੀਨਿਆਂ ਤੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਨ । ਸ਼ਿਵਰਾਜ ਸਿੰਘ ਚੌਹਾਨ ਦਾ ਕਹਿਣਾ ਹੈ ਕਿ ਖੇਤ ’ਚ ਉਤਰੇ ਬਿਨਾ ਿਕਸਾਨਾਂ ਅਤੇ ਪਿੰਡਾਂ ਦੇ ਲੋਕਾਂ ਦੀ ਸਮੱਸਿਆਵਾਂ ਨੂੰ ਸਮਝੇ ਬਿਨਾ ਕੋਈ ਵੀ ਯੋਜਨਾ ਸਫਲ ਨਹੀਂ ਹੋ ਸਕਦੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਵਿਖੇ ਸਰ੍ਹੋਂ ਦੇ ਸਾਗ ਅਤੇ ਮੱਕੀ ਦੀ ਰੋਟੀ ਦਾ ਸਵਾਦ ਵੀ ਚੱਖਿਆ।