ਪੰਚਾਇਤ ਚੋਣਾਂ: ਚੋਣ ਕਮਿਸ਼ਨ ਵਲੋਂ ਚੋਣ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਦੀ ਮਨਜ਼ੂਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਅਪਣੇ ਖ਼ਰਚ ਉਤੇ...

EC allows video graphy outside Polling Booths

ਚੰਡੀਗੜ੍ਹ (ਸਸਸ) : ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਅਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿਤਾ ਹੈ। ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ।

ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਕੁੱਲ 4363 ਸਰਪੰਚ ਅਤੇ 46754 ਪੰਚ ਸਰਬਸੰਮਤੀ ਨਾਲ ਚੁਣੇ ਗਏ ਹਨ।