ਐੱਸ.ਆਈ.ਟੀ. ਨੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੂੰ ਪੁਛਗਿਛ ਲਈ ਭੇਜੇ ਸੰਮਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਗਾੜੀ ਬੇਅਦਬੀ ਮਾਮਲੇ ਦੇ ਸਬੰਧੀ ਜਾਂਚ ਲਗਾਤਾਰ ਜਾਰੀ ਹੈ। ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ...

Daljeet Singh Cheema

ਚੰਡੀਗੜ੍ਹ (ਭਾਸ਼ਾ) : ਬਰਗਾੜੀ ਬੇਅਦਬੀ ਮਾਮਲੇ ਦੇ ਸਬੰਧੀ ਜਾਂਚ ਲਗਾਤਾਰ ਜਾਰੀ ਹੈ। ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੇ ਹੁਣ ਅਕਾਲੀ ਦਲ ਦੇ ਸੀਨੀਅਰ ਬੁਲਾਰਾ ਅਤੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਜਾਣਕਾਰੀ ਮੁਤਾਬਕ ਐੱਸ.ਆਈ.ਟੀ. ਨੇ ਡਾ. ਚੀਮਾ ਨੂੰ 29 ਦਸੰਬਰ, 2018 ਨੂੰ ਫਰੀਦਕੋਟ ਦੇ ਕੈਂਪ ਦਫ਼ਤਰ ’ਚ ਪੇਸ਼ ਹੋਣ ਲਈ ਸੰਮਣ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਫਿਲਮ ਅਦਾਕਾਰ ਅਕਸ਼ੈ ਕੁਮਾਰ ਤੋਂ ਵੀ ਬੇਅਦਬੀ ਮਾਮਲਿਆਂ ਸਬੰਧੀ ਇਹ ਵਿਸ਼ੇਸ਼ ਜਾਂਚ ਟੀਮ ਪੁੱਛਗਿੱਛ ਕਰ ਚੁੱਕੀ ਹੈ। ਬਾਦਲਾਂ ਵੱਲੋਂ ਇਸ ਪੁੱਛਗਿੱਛ ਤੋਂ ਬਾਅਦ ਰੱਜ ਕੇ ਇਤਰਾਜ਼ ਜਤਾਇਆ ਗਿਆ ਸੀ ਅਤੇ ਹੁਣ ਦਲਜੀਤ ਚੀਮਾਂ ਦੇ ਮੁੰਹੋਂ ਵੀ ਇਹ ਸਭ ਬਿਆਨ ਆਉਣ ਦੀਆਂ ਕਿਆਸਰਾਈਆਂ ਹਨ।