ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਤਕ ਮੁਫ਼ਤ ਬੱਸ ਸੇਵਾ ਪ੍ਰਦਾਨ ਕਰੇਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦੀ ਆਮਦ ਵਿਚ ਵਾਧਾ ਦੇਖ ਕੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਟਰਮੀਨਲ

File Photo

ਅੰਮ੍ਰਿਤਸਰ  (ਚਰਨਜੀਤ ਸਿੰਘ): ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਜਾ ਰਹੇ ਸ਼ਰਧਾਲੂਆਂ ਦੀ ਆਮਦ ਵਿਚ ਵਾਧਾ ਦੇਖ ਕੇ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਟਰਮੀਨਲ ਤਕ ਮੁਫ਼ਤ ਬੱਸ ਸੇਵਾ ਪ੍ਰਦਾਨ ਕਰਨ ਜਾ ਰਹੀ ਹੈ।

ਅੱਜ ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਨੇ ਦਸਿਆ ਕਿ ਇਹ ਬੱਸ ਸੇਵਾ 4 ਜਨਵਰੀ ਤੋਂ ਅੰਮ੍ਰਿਤਸਰ ਤੋਂ ਸ਼ੁਰੂ ਹੋਣ ਜਾ ਰਹੀ ਹੈ।  

ਗੁਰਦਵਾਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਲਾਲਸਾ ਸ਼ਰਧਾਲੂਆਂ ਦੇ ਮਨਾਂ ਵਿਚ ਪ੍ਰਬਲ ਹੈ। ਅਸੀ ਯਾਤਰੂਆਂ ਦੀ ਆਮਦ ਨੂੰ ਧਿਆਨ ਵਿਚ ਰੱਖ ਕੇ ਅਤੇ ਸ਼ਰਧਾਲੂਆਂ ਨੂੰ ਦਿਤੀਆਂ ਜਾਣ ਵਾਲੀਆਂ ਸਹੂਲਤਾਂ ਵਿਚ ਵਾਧਾ ਕਰ ਰਹੇ ਹਾਂ।

ਪਹਿਲਾਂ ਸ਼੍ਰੋਮਣੀ ਕਮੇਟੀ ਨੇ ਆਨ ਲਾਈਨ ਰਜਿਸਟ੍ਰੇਸ਼ਨ ਲਈ ਸੇਵਾਵਾਂ ਪ੍ਰਦਾਨ ਕੀਤੀਆਂ ਤੇ ਹੁਣ ਯਾਤਰੂਆਂ ਦੇ ਆਉਣ ਜਾਣ ਦੀ ਪੇਸ਼ ਆ ਰਹੀ ਮੁਸ਼ਕਲ ਨੂੰ ਧਿਆਨ ਵਿਚ ਰੱਖ ਕੇ ਬੱਸ ਸੇਵਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਸ ਬੱਸ ਰਾਹੀਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਯਾਤਰੂਆਂ ਨੂੰ ਸਵੇਰੇ ਅੰਮ੍ਰਿਤਸਰ ਤੋਂ ਲਿਜਾਇਆ ਜਾਵੇਗਾ ਤੇ ਸ਼ਾਮ ਨੂੰ ਇਸੇ ਬੱਸ ਰਾਹੀਂ ਵਾਪਸ ਲਿਆਂਦਾ ਜਾਵੇਗਾ।