ਲੁਧਿਆਣਾ 'ਚ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਘਰ ED ਦੀ ਰੇਡ: ਬੈਂਕ ਖਾਤਿਆਂ ਅਤੇ ਜਾਇਦਾਦ ਦੇ ਰਿਕਾਰਡ ਖੰਗਾਲ ਰਹੀ ਟੀਮ

ਏਜੰਸੀ

ਖ਼ਬਰਾਂ, ਪੰਜਾਬ

ਘਰਾਂ ਅਤੇ ਦਫ਼ਤਰਾਂ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ...

ED raids liquor baron Channi Bajaj's house in Ludhiana: Team searching bank accounts and property records

 

ਲੁਧਿਆਣਾ - ED ਨੇ ਪੰਜਾਬ ਦੇ ਲੁਧਿਆਣਾ 'ਚ ਸ਼ਰਾਬ ਕਾਰੋਬਾਰੀ ਚੰਨੀ ਬਜਾਜ ਦੇ ਟਿਕਾਣੇ 'ਤੇ ਛਾਪੇਮਾਰੀ ਕੀਤੀ ਹੈ। ਟੀਮ ਕਾਰੋਬਾਰੀ ਦੇ ਰਿਕਾਰਡ ਦੀ ਜਾਂਚ ਕਰ ਰਹੀ ਹੈ। ਘਰਾਂ ਅਤੇ ਦਫ਼ਤਰਾਂ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ। ਕਿਸੇ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਈਡੀ ਮੰਗਲਵਾਰ ਸਵੇਰੇ ਕਾਰੋਬਾਰੀ ਦੇ ਘਰ ਪਹੁੰਚੀ। ਜਦੋਂ ਟੀਮ ਪਹੁੰਚੀ ਤਾਂ ਪੂਰਾ ਪਰਿਵਾਰ ਸੌਂ ਰਿਹਾ ਸੀ। ਈਡੀ ਕਾਰੋਬਾਰੀਆਂ ਦੀ ਜਾਇਦਾਦ ਅਤੇ ਹੋਰ ਕੰਮਾਂ ਅਤੇ ਬੈਂਕ ਖਾਤਿਆਂ ਦੇ ਵੇਰਵੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕੀਤੀ ਗਈ ਹੈ।

ਈਡੀ ਦੀ ਰੇਡ ਦੀ ਸੂਚਨਾ ਤੋਂ ਬਾਅਦ ਸ਼ਹਿਰ ਦੇ ਕਈ ਸ਼ਰਾਬ ਕਾਰੋਬਾਰੀ ਰੂਪੋਸ਼ ਹੋ ਗਏ ਹਨ। ਚੰਨੀ ਬਜਾਜ ਦੇ ਮੋਬਾਈਲ ਡਿਟੇਲ ਅਤੇ ਬੈਂਕ ਖਾਤੇ ਦੇ ਵੇਰਵਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਛਾਪੇਮਾਰੀ ਦੇ ਕਾਰਨਾਂ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।