ਚੰਡੀਗੜ੍ਹ 'ਚ ਸ਼ਿਮਲਾ ਦੀ ਲੜਕੀ ਨਾਲ ਗੈਂਗਰੇਪ: ਇੱਕ ਮੁਲਜ਼ਮ ਗ੍ਰਿਫ਼ਤਾਰ, ਦੂਜਾ ਫਰਾਰ

ਏਜੰਸੀ

ਖ਼ਬਰਾਂ, ਪੰਜਾਬ

ਮਾਮਲੇ ਵਿੱਚ ਲੜਕੀ ਨੂੰ ਸੈਕਟਰ 39 ਦੇ ਇੱਕ ਘਰ ਵਿੱਚ ਬੰਦ ਰੱਖਿਆ ਗਿਆ ਸੀ...

Gangrape of girl from Shimla in Chandigarh: One accused arrested, the other absconding

 

ਚੰਡੀਗੜ੍ਹ: ਹਿਮਾਚਲ ਪ੍ਰਦੇਸ਼ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ 'ਚ ਕਥਿਤ ਗੈਂਗਰੇਪ ਦੀ ਘਟਨਾ ਸਾਹਮਣੇ ਆਈ ਹੈ। ਮਾਮਲੇ ਵਿੱਚ ਲੜਕੀ ਨੂੰ ਸੈਕਟਰ 39 ਦੇ ਇੱਕ ਘਰ ਵਿੱਚ ਬੰਦ ਰੱਖਿਆ ਗਿਆ ਸੀ। ਪੁਲਿਸ ਨੇ ਗੈਂਗਰੇਪ ਦੇ ਇੱਕ ਦੋਸ਼ੀ ਪਰਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੂਜੇ ਪਾਸੇ ਦੂਜਾ ਮੁਲਜ਼ਮ ਸੰਨੀ ਫ਼ਰਾਰ ਦੱਸਿਆ ਜਾ ਰਿਹਾ ਹੈ।

ਪੁਲਿਸ ਵੱਲੋਂ ਉਸ ਦੀ ਭਾਲ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੀੜਤਾ ਸ਼ਿਮਲਾ ਦੀ ਰਹਿਣ ਵਾਲੀ ਹੈ ਅਤੇ ਉਸ ਨਾਲ 4 ਦਿਨਾਂ ਤੱਕ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।

ਮੁੱਢਲੀ ਜਾਣਕਾਰੀ ਤੋਂ ਪਤਾ ਲੱਗਾ ਹੈ ਕਿ ਪੀੜਤਾ ਨੂੰ ਕਮਰੇ 'ਚ ਬੰਧਕ ਬਣਾ ਕੇ ਰੱਖਿਆ ਗਿਆ ਸੀ। ਉਹ ਕਿਸੇ ਤਰ੍ਹਾਂ ਦੋਸ਼ੀ ਦੀ ਗ੍ਰਿਫਤ ਤੋਂ ਬਚ ਕੇ ਥਾਣੇ ਪਹੁੰਚੀ ਅਤੇ ਸ਼ਿਕਾਇਤ ਦਰਜ ਕਰਵਾਈ। ਪੀੜਤਾ ਨੇ ਪੁਲਿਸ ਨੂੰ ਉਸ ਘਰ ਬਾਰੇ ਜਾਣਕਾਰੀ ਦਿੱਤੀ ਜਿੱਥੇ ਉਸ ਨੂੰ ਬੰਦੀ ਬਣਾ ਕੇ ਰੱਖਿਆ ਗਿਆ ਸੀ। ਉਥੇ ਛਾਪਾ ਮਾਰ ਕੇ ਪਰਵਿੰਦਰ ਨੂੰ ਫੜ ਲਿਆ ਗਿਆ।