ਪੰਜਾਬ 'ਚ ਮਿਲਿਆ ਨਵਾਂ ਕੋਰੋਨਾ ਮਰੀਜ਼: ਐਕਟਿਵ ਕੇਸ 38

ਏਜੰਸੀ

ਜੀਵਨ ਜਾਚ, ਸਿਹਤ

ਪੰਜਾਬ ਵਿੱਚ ਕੋਵਿਡ ਟੈਸਟਿੰਗ ਵੱਡੀ ਪੱਧਰ ’ਤੇ ਕੀਤੀ ਜਾ ਰਹੀ ਹੈ

New corona patient found in Punjab: Active case 38

 

ਮੁਹਾਲੀ: ਪੰਜਾਬ 'ਚ ਕੋਰੋਨਾ ਨੂੰ ਲੈ ਕੇ ਸਿਹਤ ਵਿਭਾਗ ਅਲਰਟ 'ਤੇ ਹੈ। 26 ਦਸੰਬਰ ਨੂੰ ਪੰਜਾਬ ਦੇ ਪਟਿਆਲਾ ਵਿੱਚ ਇੱਕ ਹੋਰ ਨਵਾਂ ਕੋਵਿਡ ਮਰੀਜ਼ ਮਿਲਿਆ ਹੈ। ਇਸ ਨਾਲ ਸੂਬੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 38 ਹੋ ਗਈ ਹੈ। ਇਸ ਦੇ ਨਾਲ ਹੀ ਇਕ ਵੀ ਮਰੀਜ਼ ਠੀਕ ਨਹੀਂ ਹੋਇਆ।
ਪੰਜਾਬ ਵਿੱਚ ਕੋਵਿਡ ਟੈਸਟਿੰਗ ਵੱਡੀ ਪੱਧਰ ’ਤੇ ਕੀਤੀ ਜਾ ਰਹੀ ਹੈ। ਸੂਬਾ ਸਰਕਾਰ ਇਸ ਨਾਲ ਨਿਪਟਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਲੋਕਾਂ ਨੂੰ ਸਰਕਾਰ ਵਲੋਂ ਸਮੇਂ-ਸਮੇਂ ’ਤੇ ਐਡਵਾਇਜ਼ਰੀ ਵੀ ਜਾਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵਲੋਂ ਕੋਵਿੰਡ ਨੂੰ ਰੋਕਣ ਦੀਆਂ ਲਗਾਤਾਰ ਕੋਸ਼ਿਸ਼ਾ ਕੀਤੀਆਂ ਜਾ ਰਹੀਆਂ ਹਨ।

ਜੌੜਾਮਾਜਰਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਵੱਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਵੱਲੋਂ 22 ਦਸੰਬਰ, 2022 ਨੂੰ ਸਮੂਹ ਅਫ਼ਸਰਾਂ ਨਾਲ ਮੀਟਿੰਗ ਕੀਤੀ ਹੈ ਤੇ ਉਨ੍ਹਾਂ ਨੂੰ ਕੋਰੋਨਾ ਨਾਲ ਨਜਿੱਠਣ ਲਈ ਸਖਤ ਨਿਰਦੇਸ਼ ਦਿੱਤੇ ਗਏ ਹਨ।

ਚੇਤਨ ਸਿੰਘ ਜੌੜਾਮਾਜਰਾ ਨੇ ਸਿਹਤ ਅਮਲੇ ਨੂੰ ਸਖਤ ਨਿਰਦੇਸ਼ ਦਿੱਤੇ ਕਿ ਉਹ ਆਪਣੀ ਜਿਮੇਦਾਰੀ ਸਮਝਦੇ ਹੋਏ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਕੋਰੋਨਾ ਤੋਂ ਬਚਣ ਲਈ ਜਾਗਰੂਕ ਕਰਨ ਤਾਂ ਜੋ ਲੋਕਾਂ ਨੂੰ ਕੋਰੋਨਾ ਹੋਣ ਦੀ ਮੁਸੀਬਤ ਦਾ ਸਾਹਮਣਾ ਹੀ ਨਾ ਕਰਨਾ ਪਏ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿੱਚ ਬੈੱਡਾਂ, ਟੈਸਟਾਂ ਤੇ ਹੋਰ ਜ਼ਰੂਰੀ ਇੰਤਜਾਮ ਕੀਤੇ ਜਾ ਰਹੇ ਹਨ।