ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ ਪੰਜਾਬ ’ਚ ਭਲਕੇ ਜਨਤਕ ਛੁੱਟੀ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

28 ਦਸੰਬਰ ਨੂੰ ਪੰਜਾਬ ਵਿਚ ਸਰਕਾਰੀ ਦਫ਼ਤਰ, ਬੋਰਡ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।

Public holiday announced tomorrow in Punjab


ਚੰਡੀਗੜ੍ਹ: ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਮੱਦੇਨਜ਼ਰ  ਭਲਕੇ 28 ਦਸੰਬਰ ਨੂੰ ਪੰਜਾਬ ਦੇ ਸਰਕਾਰੀ ਦਫ਼ਤਰਾਂ, ਬੋਰਡਾਂ ਜਾਂ ਕਾਰਪੋਰੇਸ਼ਨਾ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬੁੱਧਵਾਰ ਨੂੰ ਪੰਜਾਬ ਵਿਚ ਸਰਕਾਰੀ ਦਫ਼ਤਰ, ਬੋਰਡ ਜਾਂ ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ।