ਪੰਜਾਬ ਵਿਧਾਨ ਸਭਾ ਸਪੀਕਰ ਦਾ ਸ. ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ

ਏਜੰਸੀ

ਖ਼ਬਰਾਂ, ਪੰਜਾਬ

ਸੰਧਵਾਂ ਨੇ ਵਿਦਿਆਰਥੀ ਜੀਵਨ ਦੌਰਾਨ ਬਿਦਰ ਕਾਲਜ ਦੀਆਂ ਯਾਦਾਂ ਤਾਜਾ ਕੀਤੀਆਂ

Punjab Vidhan Sabha Speaker's S. Honored with Joga Singh Kalyan Award

 

ਚੰਡੀਗੜ: ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।

ਪੰਜਾਬ ਵਿਧਾਨ ਸਭਾ ਦੇ ਇਕ ਬੁਲਾਰੇ ਅਨੁਸਾਰ ਇਹ ਅਵਾਰਡ ਬੀਤੀ ਸ਼ਾਮ ਕਰਨਾਟਿਕਾ ਦੇ ਰਾਜਪਾਲ ਥੀਵਰ ਚੰਦ ਗਹਿਲੋਤ ਨੇ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਧਵਾਂ ਨੂੰ ਦਿੱਤਾ। ਸੰਧਵਾਂ ਨੇ ਇੰਜੀਨੀਰਿੰਗ ਦੀ ਪੜ੍ਹਾਈ ਇਸੇ ਕਾਲਜ ਤੋਂ ਕੀਤੀ ਹੈ ਅਤੇ ਇਹ ਅਵਾਰਡ ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਪ੍ਰਮੁੱਖ ਅਲੂਮਨੀ ਨੂੰ ਦਿੱਤਾ ਜਾਂਦਾ ਹੈ।

ਸ੍ਰੀ ਗੁਰੂ ਨਾਨਕ ਝੀਰਾ ਸਾਹਿਬ ਫਾਉਂਡੇਸ਼ਨ ਬਿਦਰ ਵਲੋਂ ਕਾਲਜ ਕੈਂਪਸ ਵਿੱਚ ਆਯੋਜਿਤ ਕਰਵਾਏ ਗਏ ਇਸ ਸਮਾਰੋਹ ਦੌਰਾਨ ਗਹਿਲੋਤ ਨੇ ਸੰਧਵਾਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਇਸ ਸੰਧਵਾਂ ਨੇ ਆਪਣੇ ਵਿਦਿਆਰਥੀ ਜੀਵਨ ਦੀਆਂ ਯਾਦਾਂ ਤਾਜਾ ਕੀਤੀਆਂ ਅਤੇ ਫਾਉਂਡੇਸ਼ਨ ਦੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ। ਗੌਰਤਲਬ ਹੈ ਕਿ ਸੰਧਵਾਂ ਇਸ ਸਮੇਂ ਦੱਖਣੀ ਭਾਰਤ ਦੇ ਸੂਬਿਆਂ ਦੇ ਦੌਰੇ ’ਤੇ ਗਏ ਹੋਏ ਹਨ। ਇਸ ਤੋਂ ਪਹਿਲਾਂ ਸੰਧਵਾਂ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਨਤਮਸਤਕ ਹੋਏ ਜਿੱਥੇ ਮੁੱਖ ਜਥੇਦਾਰ ਕੁਲਵੰਤ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ।