ਲੁਧਿਆਣਾ 'ਚ ਹੋਟਲ ਨੂੰ ਉਡਾਉਣ ਦੀ ਧਮਕੀ, ਮੁਲਜ਼ਮ ਦਾ ਸੁਰਾਗ ਮਿਲਣ ਮਗਰੋਂ ਪੁਲਿਸ ਟੀਮ ਦਿੱਲੀ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੋਟਲ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

Hyatt Regency Ludhiana

 


ਲੁਧਿਆਣਾ: ਫਿਰੋਜ਼ਪੁਰ ਰੋਡ 'ਤੇ ਸਥਿਤ ਹਯਾਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਹੋਟਲ ਮੈਨੇਜਰ ਨੇ ਤੁਰੰਤ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਹੋਟਲ ਨੂੰ ਉਡਾਉਣ ਦੀ ਧਮਕੀ ਮਿਲਣ ’ਤੇ ਪੁਲਿਸ ਹਰਕਤ ਵਿਚ ਆ ਗਈ ਹੈ। ਹੋਟਲ ਦੇ ਬਾਹਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।

ਸ਼ਿਕਾਇਤ ਮਿਲਣ ਤੋਂ ਬਾਅਦ ਕਈ ਸੀਨੀਅਰ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਹਨ।  ਪੁਲਿਸ ਦਾ ਕਹਿਣਾ ਹੈ ਕਿ ਧਮਕੀ ਦੇਣ ਵਾਲੇ ਵਿਅਕਤੀ ਦਾ ਪਤਾ ਲੱਗ ਗਿਆ ਹੈ ਅਤੇ ਉਹ ਇਸ ਸਮੇਂ ਦਿੱਲੀ ਵਿਚ ਹੈ। ਲੁਧਿਆਣਾ ਪੁਲਿਸ ਨੇ ਦਿੱਲੀ ਪੁਲਿਸ ਨਾਲ ਸੰਪਰਕ ਕੀਤਾ ਹੈ, ਇਕ ਟੀਮ ਦਿੱਲੀ ਜਾ ਰਹੀ ਹੈ।

ਉਹਨਾਂ ਦੱਸਿਆ ਇਹ ਮੈਸੇਜ ਹੋਰ ਵੀ ਕਈ ਥਾਵਾਂ ’ਤੇ ਭੇਜਿਆ ਗਿਆ ਹੈ। ਇਹ ਮੈਸੇਜ ਸੋਸ਼ਲ ਮੀਡੀਆ ਜ਼ਰੀਏ ਭੇਜਿਆ ਗਿਆ ਸੀ।  ਪੁਲਿਸ ਦਾ ਕਹਿਣਾ ਹੈ ਕਿ ਦਿੱਲੀ ਪੁਲਿਸ ਵੱਲੋਂ ਮਿਲੇ ਇਨਪੁੱਟ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।