CM Bhagwant Maan : CM ਭਗਵੰਤ ਮਾਨ ਪਤਨੀ ਸਮੇਤ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
CM Bhagwant Maan : ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੀਤਾ ਨਮਨ
CM Bhagwant Maan along with his wife paid obeisance at Gurudwara Sri Fatehgarh Sahib News in punjabi: ਫਤਿਹਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਫਤਹਿ ਸਿੰਘ ਅਤੇ ਬਾਬਾ ਜ਼ੋਰਾਵਰ ਸਿੰਘ ਦੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਸਮਾਗਮ ਦੇ ਦੂਜੇ ਦਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਮੱਥਾ ਟੇਕਣ ਪਹੁੰਚੇ। ਮੁੱਖ ਮੰਤਰੀ ਨੇ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਸੰਗਤ ਨਾਲ ਮੁਲਾਕਾਤ ਕੀਤੀ।
ਇੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕੁਰਬਾਨੀ ਦੀ ਅਜਿਹੀ ਮਿਸਾਲ ਦੁਨੀਆਂ ਵਿੱਚ ਕਿਧਰੇ ਨਹੀਂ ਦੇਖਣ ਨੂੰ ਮਿਲਦੀ। ਅੱਜ ਵੀ ਜਦੋਂ ਇਤਿਹਾਸ ਬਿਆਨ ਕੀਤਾ ਜਾਂਦਾ ਹੈ ਤਾਂ ਸਭ ਤੋਂ ਪਹਿਲਾਂ ਇੱਥੋਂ ਦੇ ਸ਼ਹੀਦਾਂ ਨੂੰ ਯਾਦ ਕੀਤਾ ਜਾਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜ਼ਾਲਮਾਂ ਨੇ ਛੋਟੇ-ਛੋਟੇ ਬੱਚਿਆਂ ਨੂੰ ਤਰ੍ਹਾਂ-ਤਰ੍ਹਾਂ ਦੇ ਤਸੀਹੇ ਦੇ ਕੇ ਸ਼ਹੀਦ ਕਰ ਦਿਤਾ, ਜਿਸ ਨੂੰ ਸੁਣ ਕੇ ਰੌਂਗਟੇ ਖੜੇ ਹੋ ਜਾਂਦੇ ਹਨ। ਸ਼ਹੀਦਾਂ ਦੀ ਸ਼ਹਾਦਤ ਅੱਗੇ ਅਸੀਂ ਪੈਰਾਂ ਦੀ ਧੂੜ ਵੀ ਨਹੀਂ ਹਾਂ। ਦੇਸ਼-ਵਿਦੇਸ਼ ਤੋਂ ਸੰਗਤ ਇਸ ਪਵਿੱਤਰ ਧਰਤੀ 'ਤੇ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਆਉਂਦੀਆਂ ਹਨ। ਮੈਂ ਵੀ ਇੱਥੇ ਆਪਣੇ ਪਰਿਵਾਰ ਸਮੇਤ ਸਿਰ ਝੁਕਾਉਣ ਆਇਆ ਹਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more news apart from CM Bhagwant Maan paid obeisance at Gurudwara Sri Fatehgarh Sahib, stay tuned to Rozana Spokesman)