Punjab Weather Update: ਪੰਜਾਬ 'ਚ ਪੈ ਰਹੀ ਸੰਘਣੀ ਧੁੰਦ, ਵਿਜ਼ੀਬਿਲਟੀ ਜ਼ੀਰੋ, ਰੈੱਡ ਅਲਰਟ ਜਾਰੀ
Punjab Weather Update: ਜਲੰਧਰ ਦਿਨ ਵੇਲੇ ਰਿਹਾ ਸਭ ਤੋਂ ਠੰਢਾ
Dense fog falling in Punjab Weather Update News in punjabi : ਪੰਜਾਬ 'ਚ ਸੰਘਣੀ ਧੁੰਦ ਪੈ ਰਹੀ ਹੈ। ਬਹੁਤ ਸੰਘਣੀ ਧੁੰਦ ਕਾਰਨ ਲੁਧਿਆਣਾ, ਜਲੰਧਰ, ਮੋਗਾ, ਹੁਸ਼ਿਆਰਪੁਰ, ਪਟਿਆਲਾ, ਗੁਰਦਾਸਪੁਰ, ਜਲੰਧਰ, ਮੋਹਾਲੀ, ਬਰਨਾਲਾ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਵੇਰੇ 5.30 ਵਜੇ ਤੋਂ ਸਵੇਰੇ 8 ਵਜੇ ਤੱਕ ਵਿਜ਼ੀਬਿਲਟੀ ਜ਼ੀਰੋ 'ਤੇ ਆ ਗਈ। ਧੁੰਦ ਕਾਰਨ ਨਮੀ 100 ਫੀਸਦੀ ਰਹੀ। ਜਿਸ ਕਾਰਨ ਸੜਕਾਂ ’ਤੇ ਆਵਾਜਾਈ ਵਿਵਸਥਾ 'ਚ ਵਿਘਨ ਪਿਆ। ਗੱਡੀਆਂ ਦੀਆਂ ਹੈੱਡਲਾਈਟਾਂ ਚਾਲੂ ਕਰਨ ਤੋਂ ਬਾਅਦ ਵੀ ਸਾਹਮਣੇ ਕੁਝ ਵੀ ਦਿਖਾਈ ਨਹੀਂ ਦੇ ਰਿਹਾ।
ਇਹ ਵੀ ਪੜ੍ਹੋ: Gurdaspur Accident News: ਟਰੱਕ ਨੇ ਮਾਂ-ਧੀ ਨੂੰ ਦਰੜਿਆ, ਮੌਕੇ 'ਤੇ ਹੀ ਹੋਈ ਮੌਤ
ਬੀਤੇ ਦਿਨੀਂ ਸਵੇਰੇ 8 ਵਜੇ ਤੋਂ ਬਾਅਦ ਵੀ ਕਈ ਜ਼ਿਲ੍ਹਿਆਂ ਵਿੱਚ ਦਿਨ ਭਰ ਧੁੰਦ ਛਾਈ ਰਹੀ ਅਤੇ ਕਈ ਥਾਵਾਂ ’ਤੇ ਦੁਪਹਿਰ ਤੱਕ ਵਿਜ਼ੀਬਿਲਟੀ 50 ਤੋਂ 100 ਮੀਟਰ ਤੱਕ ਹੀ ਸੀ। ਸੰਘਣੀ ਧੁੰਦ ਕਾਰਨ ਸੂਰਜ ਦੀਆਂ ਕਿਰਨਾਂ ਵੀ ਬੇਅਸਰ ਦਿਖਾਈ ਦਿੱਤੀਆਂ। ਕਈ ਜ਼ਿਲ੍ਹਿਆਂ ਵਿੱਚ ਧੁੱਪ ਨਹੀਂ ਨਿਕਲੀ। ਜਿਸ ਕਾਰਨ ਦਿਨ ਵੇਲੇ ਕੜਾਕੇ ਦੀ ਠੰਢ ਰਹੀ।
ਇਹ ਵੀ ਪੜ੍ਹੋ: Bharat Nyay Yatra: ਰਾਹੁਲ ਗਾਂਧੀ ਹੁਣ ਭਾਰਤ ਨਿਆਂ ਯਾਤਰਾ ਕਰਨਗੇ ਸ਼ੁਰੂ, 14 ਸੂਬਿਆਂ ਵਿੱਚੋਂ ਲੰਘੇਗੀ ਯਾਤਰਾ
ਦਿਨ ਦਾ ਤਾਪਮਾਨ ਵੀ ਆਮ ਨਾਲੋਂ ਤਿੰਨ ਤੋਂ ਪੰਜ ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਜਦੋਂ ਕਿ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਕਈ ਜ਼ਿਲ੍ਹਿਆਂ ਵਿੱਚ ਰਾਤ ਦਾ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਗਿਆ। ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਜਲੰਧਰ ਦਿਨ ਵੇਲੇ ਸਭ ਤੋਂ ਠੰਢਾ ਰਿਹਾ। ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਪੰਜਾਬ ਵਿੱਚ ਬਹੁਤ ਸੰਘਣੀ ਧੁੰਦ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ। ਪੂਰਵ ਅਨੁਮਾਨ ਅਨੁਸਾਰ ਬਹੁਤ ਜ਼ਿਆਦਾ ਧੁੰਦ ਛਾਈ ਰਹੇਗੀ। ਜਿਸ ਕਾਰਨ ਪੈਦਲ ਚੱਲਣ ਵਾਲਿਆਂ ਦੀਆਂ ਮੁਸ਼ਕਲਾਂ ਵਧਣਗੀਆਂ। ਹਾਲਾਂਕਿ ਅਗਲੇ ਤਿੰਨ-ਚਾਰ ਦਿਨਾਂ ਦੌਰਾਨ ਸੂਬੇ ਦੇ ਘੱਟੋ-ਘੱਟ ਤਾਪਮਾਨ 'ਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
For more news apart from Dense fog falling in Punjab Weather Update News in punjabi, stay tuned to Rozana Spokesman)