Punjab News: ਫਾਜ਼ਿਲਕਾ ਪੁਲਿਸ ਅਤੇ BSF ਨੇ ਸਾਂਝੀ ਕਾਰਵਾਈ ਦੌਰਾਨ ਬਰਾਮਦ ਕੀਤੀ 4 ਕਿਲੋ 177 ਗ੍ਰਾਮ ਹੈਰੋਇਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਾਮਦ ਖੇਪ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ

Police and BSF recovered 4 kg 177 grams of heroin

Punjab News: ਜਲਾਲਾਬਾਦ ਵਿਖੇ ਸਰਹੱਦ 'ਤੇ ਡਰੋਨ ਗਤੀਵਿਧੀ ਦੇ ਚੱਲਦਿਆਂ ਪੰਜਾਬ ਪੁਲਿਸ ਅਤੇ ਬੀਐਸਐਫ ਵਲੋਂ ਚਲਾਈ ਗਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 4 ਕਿਲੋ 177 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਦੀ ਕੀਮਤ ਕਰੋੜਾਂ ਵਿਚ ਦੱਸੀ ਜਾ ਰਹੀ ਹੈ। ਇਸ ਤੋਂ ਬਾਅਦ ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਅਣਪਛਾਤੇ ਤਸਕਰ ਵਿਰੁਧ ਐਨਡੀਪੀਐਸ ਐਕਟ ਦੀ ਧਾਰਾ 21-ਸੀ, 23, 61, 85 ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਂਚ ਅਧਿਕਾਰੀ ਸੀਆਈਏ ਸਟਾਫ ਫਾਜ਼ਿਲਕਾ ਦੇ ਇੰਚਾਰਜ ਇੰਸਪੈਕਟਰ ਅਮਰਿੰਦਰ ਸਿੰਘ ਗਿੱਲ ਨੇ ਦਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ’ਤੇ ਪਿੰਡ ਜੋਧਾ ਭੈਣੀ ’ਚ ਡਰੋਨ ਗਤੀਵਿਧੀ ਦੀ ਸੂਚਨਾ ’ਤੇ ਡੀਐਸਪੀ ਜਲਾਲਾਬਾਦ ਦੀ ਅਗਵਾਈ ’ਚ ਬੀਐਸਐਫ ਅਤੇ ਪੁਲੀਸ ਵਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਇਸ ਤਲਾਸ਼ੀ ਮੁਹਿੰਮ ਵਿਚ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਦੋ ਬੋਰੀਆਂ ਵਿਚ 8 ਪੈਕੇਟ ਬਰਾਮਦ ਹੋਏ, ਜਿਸ ਵਿਚ ਕੁੱਲ 4 ਕਿਲੋ 177 ਗ੍ਰਾਮ ਹੈਰੋਇਨ ਸੀ।

ਇਸ ਖੇਪ ਨੂੰ ਕਬਜ਼ੇ 'ਚ ਲੈ ਕੇ ਥਾਣਾ ਸਦਰ ਜਲਾਲਾਬਾਦ ਦੀ ਪੁਲਿਸ ਨੇ ਅਣਪਛਾਤੇ ਤਸਕਰ ਵਿਰੁਧ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਪਿੰਡ ਜੋਧਾ ਭੈਣੀ ਵਿਚ ਤਲਾਸ਼ੀ ਮੁਹਿੰਮ ਦੌਰਾਨ 2 ਕਿਲੋ 98 ਗ੍ਰਾਮ ਹੈਰੋਇਨ ਵੀ ਬਰਾਮਦ ਹੋਈ ਸੀ।

 (For more Punjabi news apart from Police and BSF recovered 4 kg 177 grams of heroin, stay tuned to Rozana Spokesman)