Punjab News: ਮਾਮੂਲੀ ਤਕਰਾਰ ਨੂੰ ਲੈ ਕੇ ਭਰਾ ਨੇ ਆਪਣੀ ਭੈਣ ਦਾ ਕੀਤਾ ਕਤਲ
Punjab News: ਦੋਸ਼ੀ ਭਰਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।
Brother kills sister over minor dispute
Punjab News: ਮੋਗਾ ਦੇ ਹਲਕਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਵੈਰੋਕੇ ਵਿੱਚ ਇੱਕ ਭਰਾ ਨੇ ਆਪਣੀ ਹੀ ਭੈਣ ਦਾ ਕਤਲ ਕਰ ਦਿਤਾ।
ਜਾਣਕਾਰੀ ਮੁਤਾਬਕ ਮ੍ਰਿਤਕਾ ਵੀਰਪਾਲ ਕੌਰ ਆਪਣੇ ਨਾਨਕੇ ਪਿੰਡ ਵੈਰੋਕੇ ਰਹਿ ਰਹੀ ਸੀ ਜਿੱਥੇ ਕਿਸੇ ਗੱਲ ਨੂੰ ਲੈ ਕੇ ਭੈਣ-ਭਰਾ ਵਿਚ ਟਕਰਾਅ ਹੋ ਗਿਆ ਜਿਸ ਤੋਂ ਬਾਅਦ ਭਰਾ ਨੇ ਆਪਣੀ ਭੈਣ ਦਾ ਕਤਲ ਕਰ ਦਿਤਾ। ਫ਼ਿਲਹਾਲ ਮੌਕੇ ’ਤੇ ਪੁਲਿਸ ਕਰ ਰਹੀ ਹੈ ਤਫਤੀਸ਼ , ਦੋਸ਼ੀ ਭਰਾ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।