Punjab News : ਬਠਿੰਡਾ ’ਚ ਬੱਸ ਗੰਦੇ ਨਾਲੇ ’ਚ ਡਿੱਗਣ ’ਤੇ ਸੀਐਮ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਟੀਵਟ ਕਰ ਕੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ 

ਬਠਿੰਡਾ ’ਚ ਬੱਸ ਗੰਦੇ ਨਾਲੇ ’ਚ ਡਿੱਗਣ ’ਤੇ ਸੀਐਮ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ 

Punjab News in Punjabi :ਅੱਜ ਬਠਿੰਡਾ ’ਚ ਜੀਵਨ ਸਿੰਘ ਵਾਲਾ ਨੇੜੇ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ’ਚ ਡਿੱਗਣ ’ਤੇ ਸੀਐਮ ਭਗਵੰਤ ਮਾਨ ਨੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ ’ਤੇ ਟੀਵਟ ਕਰ ਕੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ ਹੈ। 

ਸੀਐਮ ਭਗਵੰਤ ਮਾਨ ਨੇ ਪੋਸਟ ’ਚ ਲਿਖਿਆ ਹੈ ਕਿ ‘‘ਬਠਿੰਡਾ ਦੇ ਤਲਵੰਡੀ ਸਾਬੋ ਰੋਡ ’ਤੇ ਪੈਂਦੀ ਲਸਾੜਾ ਡਰੇਨ ’ਚ ਇੱਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ’ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।

(For more news apart from  CM Bhagwant Mann expressed his grief over bus falling into dirty drain in Bathinda News in Punjabi, stay tuned to Rozana Spokesman)