ਗਣਤੰਤਰ ਦਿਵਸ ਮੌਕੇ 9 ਪੁਲਿਸ ਅਧਿਕਾਰੀਆਂ ਨੂੰ ਪੁਲਿਸ ਮੈਡਲ ਨਾਲ ਸਨਮਾਨਿਤ ਕਿਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ.....

On Republic Day, 9 police officers were honored with the Police Medal

ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਪੰਜਾਬ ਪੁਲਿਸ ਦੇ 9 ਅਧਿਕਾਰੀਆਂ ਦਾ ਮੁੱਖ ਮੰਤਰੀ ਪੁਲਿਸ ਮੈਡਲ ਨਾਲ ਸਨਮਾਨ ਕੀਤਾ ਹੈ। ਪਟਿਆਲਾ ਵਿਖੇ 70ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਨੇ ਐਸ.ਐਸ.ਪੀ. ਫ਼ਰੀਦਕੋਟ ਰਾਜਬਚਨ ਸਿੰਘ, ਡੀ.ਐਸ.ਪੀ. ਜਾਂਚ ਰੂਪਨਗਰ ਵਰਿੰਦਰਜੀਤ ਸਿੰਘ, ਐਸ.ਏ.ਐਸ. ਨਗਰ ਦੇ ਇੰਸਪੈਕਟਰ ਤਰਲੋਚਨ ਸਿੰਘ, ਪੀ.ਆਰ.ਟੀ.ਸੀ. ਜਹਾਨ ਖੇਲਾਂ ਦੇ ਇੰਸਪੈਕਟਰ ਦਰਸ਼ਨ ਸਿੰਘ, ਡੀ.ਜੀ.ਪੀ. ਲਾਅ ਐਂਡ ਆਰਡਰ ਦਫ਼ਤਰ ਤੋਂ ਐਸ.ਆਈ. ਨਿਤਿਨ ਨਰੂਲਾ, ਫ਼ਤਹਿਗੜ੍ਹ ਸਾਹਿਬ ਦੇ ਐਸ.ਆਈ. ਸਰਬਜੀਤ ਸਿੰਘ,

ਪੰਜਵੀਂ ਕਮਾਡੋਂ ਬਟਾਲੀਅਨ ਦੇ ਐਸ.ਆਈ. ਨਰੇਸ਼ ਕੁਮਾਰ ਤੇ ਐ.ਐਸ.ਆਈ. ਅਨਿਲ ਕੁਮਾਰ ਅਤੇ ਦੂਜੀ ਕਮਾਡੋਂ ਬਟਾਲੀਅਨ ਦੇ ਏ.ਐਸ.ਆਈ. ਜਸਪਾਲ ਸਿੰਘ ਨੂੰ ਪੁਲਿਸ ਮੈਡਲ ਲਾਏ। ਮੁੱਖ ਮੰਤਰੀ ਨੇ ਦੇਸ਼ ਦੇ ਆਜ਼ਾਦੀ ਸੰਗਰਾਮ 'ਚ ਹਿੱਸਾ ਪਾਉਣ ਵਾਲੇ ਪਟਿਆਲਾ ਜ਼ਿਲ੍ਹੇ ਦੇ 21 ਆਜ਼ਾਦੀ ਘੁਲਾਟੀਆਂ ਅਤੇ 7 ਆਜ਼ਾਦੀ ਘੁਲਾਟੀਆਂ ਦੇ ਪਰਵਾਰਕ ਜੀਆਂ ਦਾ ਸਨਮਾਨ ਕੀਤਾ।

ਉਨ੍ਹਾਂ ਵੱਖ-ਵੱਖ ਖੇਤਰਾਂ 'ਚ ਬਿਹਤਰ ਸੇਵਾਵਾਂ ਨਿਭਾਉਣ ਵਾਲੀਆਂ 100 ਤੋਂ ਵਧੇਰੇ ਹੋਰ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਦਾ ਵੀ ਸਨਮਾਨ ਕੀਤਾ। ਇਸ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦਾ ਵੀ ਸਨਮਾਨ ਕੀਤਾ ਗਿਆ ਜਦਕਿ ਵੱਖ-ਵੱਖ ਖੇਡਾਂ 'ਚ ਸੂਬੇ ਦਾ ਨਾਮ ਰੌਸ਼ਨ ਕਰਨ ਵਾਲੇ 25 ਖਿਡਾਰੀਆਂ ਦਾ ਵੀ ਸਨਮਾਨ ਕੀਤਾ ਗਿਆ।