ਗਣਤੰਤਰ ਦਿਵਸ ਦੇ ਸਮਾਗਮਾਂ 'ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗਾ ਵੱਡਾ ਤੋਹਫ਼ਾ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ
ਐਸ.ਏ.ਐਸ. ਨਗਰ (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਵਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸਭਿਆਚਾਰਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।
ਇਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ ਵਿਚ ਹਿੱਸਾ ਲਿਆ।
ਸਰਕਾਰ ਵਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲ੍ਹਿਆਂ ਵਿਚ ਵੀ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਗਏ।